Wednesday, February 25, 2026

ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ 2 ਸ਼ਰਧਾਲੂਆਂ ਦੀ ਰਿਪੋਰਟ ਆਈ ਪਾਜ਼ਟਿਵ – ਡਿਪਟੀ ਕਮਿਸ਼ਨਰ

ਰੂਪਨਗਰ 30 ਅਪੈ੍ਰਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਰੂਪਨਗਰ ਜਿਲ੍ਹੇ ਦੇ 02 Corona Virusਵਿਅਕਤੀਆਂ ਦੀ ਰਿਪੋਰਟ ਪਾਜ਼ਟਿਵ ਆਈ ਹੈ।ਇਨ੍ਹਾਂ ਵਿਚੋਂ 1 ਸ੍ਰੀ ਚਮਕੌਰ ਸਾਹਿਬ ਦੇ ਪਿੰਡ ਮੱਕੋਵਾਲ ਅਤੇ ਦੂਜਾ ਨੰਗਲ ਨੇੜਲੇ ਭੰਗਲ ਦਾ ਨਿਵਾਸੀ ਹੈ।ਉਨ੍ਹਾਂ ਦੱਸਿਆ ਕਿ ਦੋਨਾਂ ਨੂੰ ਸਿਵਲ ਹਸਪਤਾਲ ਰੂਪਨਗਰ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਜਿਲ੍ਹੇ ਵਿੱਚ 58 ਸ਼ਰਧਾਲੂ ਅਤੇ 02 ਵਿਅਕਤੀ ਕੋਟਾ ਆਏ ਸਨ।ਜਿਨ੍ਹਾਂ ਵਿਚੋਂ 46 ਦੇ ਸੈਂਪਲ ਲਏ ਸਨ।ਇਨ੍ਹਾਂ ਦੀ ਵਿਚੋ਼ 02 ਵਿਅਕਤੀਆਂ ਦੀ ਰਿਪੋਰਟ ਪਾਜ਼ਟਿਵ ਆਈ ਹੈ।12 ਦੀ ਰਿਪੋਰਟ ਨੈਗਟਿਵ, 32 ਦੀ ਪੈਂਡਿੰਗ ਅਤੇ 14 ਦੇ ਸੈਂਪਲ ਲੈਣ ਦੀ ਪ੍ਰਕਿਰਿਆ ਜਾਰੀ ਹੈ।
         ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜਿਲ੍ਹੇ ਵਿੱਚ ਕੁੱਲ 391 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ ਵਿਚੋਂ 285 ਦੀ ਰਿਪੋਰਟ ਨੈਗਟਿਵ 02 ਸੈਂਪਲ ਪਾਜ਼ਟਿਵ ਅਤੇ 102 ਦੀ ਰਿਪੋਰਟ ਪੈਂਡਿੰਗ ਹੈ ।
           ਉਨਾਂ ਕਿਹਾ ਕਿ ਅੱਜ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ 02 ਸ਼ਰਧਾਲੂਆਂ ਵਿਚੋਂ ਮੱਕੋਵਾਲ ਨਿਵਾਸੀ ਸ਼ਰਧਾਲੂ ਆਪਣੇ ਨਿੱਜੀ ਵਾਹਨ ਅਤੇ ਭੰਗਲ ਨਿਵਾਸੀ ਸ਼ਰਧਾਲੂ ਬੱਸ ਵਿੱਚ ਸਵਾਰ ਹੋ ਕੇ ਪਰਤੇ ਸਨ। ਉਨ੍ਹਾਂ ਨੇ ਦੱਸਿਆ ਕਿ ਦੋਨੇ ਵਿਅਕਤੀਆਂ ਦੀ ਟਰੈਵਲ ਹਿਸਟਰੀ ਜਾਂਚੀ ਜਾ ਰਹੀ ਹੈ।ਉਨ੍ਹਾਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਹੋਰ ਵੀ ਕੋਈ ਸ਼ਰਧਾਲੂ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਤੋਂ ਆਏ ਹਨ ਤਾਂ ਉਹ ਸਬੰਧਤ ਖੇਤਰ ਦੇ ਐਸ.ਡੀ.ਐਮ ਨੂੰ ਸੂਚਨਾ ਮੁਹੱਈਆ ਕਰਵਾ ਕੇ ਆਪਣੀ ਸਿਹਤ ਜਾਂਚ ਕਰਵਾਉਣ ਅਤੇ ਜੇਕਰ ਕਿਸੇ ਨੂੰ ਕਿਸੇ ਸ਼ਰਧਾਲੂ ਦੇ ਆਉਣ ਦੀ ਜਾਣਕਾਰੀ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸੂਚਿਤ ਕਰਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਵਾਰਡ ਨੰਬਰ 46 ‘ਚ ਇੰਡੋਰ ਜਿਮ ਦੇ ਨਿਰਮਾਣ ਕਾਰਜ਼ ਦੀ ਸ਼ੁਰੂਆਤ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ …