Monday, December 23, 2024

ਡਾਕ ਵਿਭਾਗ ਵਲੋਂ ਕਰਵਾਏ ਪੱਤਰ ਲੇਖਣ ਮੁਕਾਬਲੇ ਵਿਚ ਜੈਸਮੀਨ ਕੌਰ ਸੂਬੇ ‘ਚ ਅੱਵਲ

ਕਪੂਰਥਲਾ, 1 ਮਈ (ਪੰਜਾਬ ਪੋਸਟ ਬਿਊਰੋ) – ਡਾਕ ਵਿਭਾਗ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ਪੱਤਰ ਲੇਖਣ ਮੁਕਾਬਲੇ ਕਰਵਾਏ ਗਏ।ਜਿਨ੍ਹਾਂ PPNJ0105202007

ਵਿਚੋਂ ਕ੍ਰਾਈਸਟ ਕਿੰਗ ਕਾਨਵੈਂਟ ਸਕੂਲ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਪੰਜਾਬ ਭਰ ਵਿਚੋਂ ਪਹਿਲਾਂ ਸਥਾਨ ਹਾਸਲ ਕੀਤਾ।ਕਪੂਰਥਲਾ ਪੋਸਟਲ ਡਵੀਜ਼ਨ ਦੇ ਸੁਪਰਡੈਂਟ ਦੇਸੂ ਰਾਮ ਨੇ ਦੱਸਿਆ ਕਿ ਡਾਕ ਵਿਭਾਗ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ‘ਢਾਈ ਅੱਖਰ’ ਤਹਿਤ ‘ਪਿਆਰੇ ਬਾਪੂ, ਤੁਸੀਂ ਅਮਰ ਹੋ’ ਵਿਸ਼ੇ ’ਤੇ ਪੱਤਰ ਲੇਖਣ ਮੁਕਾਬਲੇ ਕਰਵਾਏ ਗਏ ਸਨ।ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗ ਦੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੇ ਭਾਗ ਲਿਆ।ਸਰਕਲ ਪੱਧਰ ’ਤੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 25 ਹਜ਼ਾਰ, 10 ਹਜ਼ਾਰ ਅਤੇ 5 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਗਏ।ਪੰਜਾਬ ਸਰਕਲ ਵਿਚ ਕਰਵਾਏ ਇਨ੍ਹਾ ਮੁਕਾਬਲਿਆਂ ਵਿੱਚ 18 ਸਾਲ ਤੋਂ ਘੱਟ ਉਮਰ ਵਰਗ ‘ਚ ਕਪੂਰਥਲਾ ਦੇ ਕ੍ਰਾਈਸਟ ਕਿੰਗ ਕਾਨਵੈਂਟ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਕੌਰ ਪੁੱਤਰੀ ਸੁਖਵੀਰ ਸਿੰਘ ਮਾਨ ਨੇ ਪੰਜਾਬ ਸਰਕਲ ਵਿਚੋਂ ਪਹਿਲਾਂ ਸਥਾਨ ਹਾਸਲ ਕੀਤਾ, ਜਿਸ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੇ 25 ਹਜ਼ਾਰ ਰੁਪਏ ਦਾ ਚੈਕ ਭੇਟ ਕੀਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …