ਪਟਿਆਲਾ, 1 ਮਈ (ਪੰਜਾਬ ਪੋਸਟ ਬਿਊਰੋ) – ਸਟੇਟ ਬੈਂਕ ਆਫ਼ ਇੰਡੀਆ ਦੇ ਖੇਤਰੀ ਦਫ਼ਤਰ ਐਫ.ਆਈ.ਐਮ.ਐਮ ਪਟਿਆਲਾ ਜਿਸ ਵਿੱਚ ਸੰਗਰੂਰ, ਪਟਿਆਲਾ,
ਐਸ.ਏ.ਐਸ ਨਗਰ, ਫ਼ਤਹਿਗੜ੍ਹ ਸਾਹਿਬ ਅਤੇ ਰੋਪੜ ਜ਼ਿਲ੍ਹਿਆਂ ਦੀਆਂ ਕੁੱਲ 105 ਸ਼ਾਖਾਵਾਂ ਕੰਮ ਕਰਦੀਆਂ ਹਨ, ਦੇ ਕਰਮਚਾਰੀਆਂ ਤੇ ਅਧਿਕਾਰੀਆਂ ਵਲੋਂ ਅੱਜ ਮੁੱਖ ਮੰਤਰੀ ਪੰਜਾਬ ਰਾਹਤ ਕੋਸ਼ ਕੋਵਿਡ-19 ਲਈ 2 ਲੱਖ 55 ਹਜ਼ਾਰ 101 ਰੁਪਏ ਦਾ ਯੋਗਦਾਨ ਪਾਇਆ ਗਿਆ।
ਇਸ ਰਾਸ਼ੀ ਦਾ ਚੈਕ ਰੀਜ਼ਨਲ ਮੈਨੇਜਰ ਪੀ.ਐਸ ਸੋਢੀ ਤੋਂ ਪ੍ਰਾਪਤ ਕਰਕੇ ਜ਼ਿਲ੍ਹਾ ਲੀਡ ਮੈਨੇਜਰ ਗੁਰਪ੍ਰੀਤ ਸਿੰਘ ਢਿਲੋਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੂੰ ਸੌਂਪਿਆ।ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਸਟੇਟ ਬੈਂਕ ਆਫ਼ ਇੰਡੀਆ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਪੀ.ਐਸ. ਸੋਢੀ ਨੇ ਕਿਹਾ ਕਿ ਐਸ.ਬੀ.ਆਈ ਦੇ ਬੁਲਾਰੇ ਨੇ ਦੱਸਿਆ ਕਿ ਸਟੇਟ ਬੈਂਕ ਆਫ਼ ਇੰਡੀਆ ਦੇ ਸਾਰੇ ਕਰਮਚਾਰੀਆਂ ਨੇ ਆਪਣੀ ਦੋ ਦਿਨਾਂ ਦੀ ਤਨਖ਼ਾਹ ਕੇਂਦਰੀ ਦਫ਼ਤਰ ਰਾਹੀਂ ਪ੍ਰਧਾਨ ਮੰਤਰੀ ਕੇਅਰ ਫ਼ੰਡ ਵਿੱਚ ਵੀ ਪਾਉਣ ਦਾ ਫੈਸਲਾ ਕੀਤਾ ਹੈ।ਇਸ ਮੌਕੇ ਮੁੱਖ ਪ੍ਰਬੰਧਕ ਸੰਜੀਵ ਕੁਮਾਰ ਗੁਪਤਾ, ਚੀਫ਼ ਮੈਨੇਜਰ ਰਜਿੰਦਰ ਕੁਮਾਰ ਅਤੇ ਮੁੱਖ ਪ੍ਰਬੰਧਕ ਮਨਜੀਤ ਸਿੰਘ ਵੀ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media