ਰੂਪਨਗਰ, 1 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਰੂਪਨਗਰ ਜ਼ਿਲ੍ਹੇ ਦੇ 02
ਵਿਅਕਤੀਆਂ ਦੀ ਰਿਪੋਰਟ ਪਾਜ਼ਟਿਵ ਆਉਣ ਤੋਂ ਬਾਅਦ ਦੋਨਾਂ ਦੀ ਟਰੈਵਲ ਹਿਸਟਰੀ ਦੇਖੀ ਜਾ ਰਹੀ ਹੈ।ਨੰਗਲ ਨੇੜਲੇ ਭੰਗਲ ਵਿਅਕਤੀ ਦੇ 09 ਵਿਅਕਤੀਆਂ ਦੇ ਸੰਪਰਕ ਵਿੱਚ ਆਉਣ ਸੰਬਧੀ ਜਾਣਕਾਰੀ ਮਿਲੀ ਹੈ, ਜ਼ਿਨ੍ਹਾ ਦੇ ਸੈਂਪਲ ਲਏ ਗਏ ਹਨ ਅਤੇ ਦੂਜੇ ਵਿਅਕਤੀ ਮੱਕੋਵਾਲ ਨਿਵਾਸੀ ਦੇ 26 ਵਿਅਕਤੀਆਂ ਦੇ ਸੰਪਰਕ ਵਿੱਚ ਆਉਣ ਦੀ ਜਾਣਕਾਰੀ ਮਿਲੀ ਹੈ, ਜ਼ਿਨ੍ਹਾਂ ਨੇ ਦੇ ਸੈਂਪਲ ਲੈ ਕੇ ਭੇਜੇ ਗਏ ਹਨ।ਉਨ੍ਹਾਂ ਦੱਸਿਆ ਕਿ ਦੋਨਾਂ ਨੂੰ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕੀਤਾ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 443 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ।ਇਨ੍ਹਾਂ ਵਿਚੋਂ 285 ਦੀ ਰਿਪੋਰਟ ਨੈਗਟਿਵ 02 ਸੈਂਪਲ ਪਾਜ਼ਟਿਵ , 154 ਦੀ ਰਿਪੋਰਟ ਪੈਂਡਿੰਗ ਅਤੇ 02 ਰਿਕਵਰ ਹੋ ਚੁੱਕੇ ਹਨ ।
ਉਨ੍ਹਾਂ ਨੇ ਅਪੀਲ ਕੀਤੀ ਕਿ ਜੇਕਰ ਹੋਰ ਵੀ ਕੋਈ ਸ਼ਰਧਾਲੂ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਤੋਂ ਆਏ ਹਨ ਤਾਂ ਉਹ ਸਬੰਧਤ ਖੇਤਰ ਦੇ ਐਸ.ਡੀ.ਐਮ ਨੂੰ ਸੂਚਿਤ ਕਰ ਕੇ ਆਪਣੀ ਸਿਹਤ ਜਾਂਚ ਕਰਵਾਉਣ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media