ਫ਼ਤਹਿਗੜ੍ਹ ਸਾਹਿਬ, 1 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਵਲੋਂ ਕੋਵਿਡ-19 ਨੂੰ ਰੋਕਣ ਅਤੇ ਇਸ ’ਤੇ ਕਾਬੂ ਪਾਉਣ
ਲਈ ਫ਼ਤਹਿਗੜ੍ਹ ਸਾਹਿਬ ਜਿਲ੍ਹੇ ਵਿੱਚ ਪੈਂਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ/ਹਾਈ/ਐਲੀਮੈਂਟਰੀ ਸਕੂਲ, ਕਾਲਜ, ਹੋਸਟਲ, ਧਰਮਸ਼ਾਲਾਵਾਂ ਤੇ ਪੰਚਾਇਤ ਘਰਾਂ ਨੂੰ ਅਗਲੇ ਹੁਕਮਾਂ ਤੱਕ ਇਕਾਂਤਵਾਸ ਕੇਂਦਰ ਐਲਾਨਿਆ ਗਿਆ ਹੈ।
ਸ਼੍ਰੀਮਤੀ ਗਿੱਲ ਨੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ/ਐਲੀਮੈਂਟਰੀ ਨੂੰ ਆਦੇਸ਼ ਦਿੱਤੇ ਹਨ ਕਿ ਸਕੂਲਾਂ ਵਿੱਚ ਇਕਾਂਤਵਾਸ ਕੇਂਦਰਾਂ ਸਬੰਧੀ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ ਅਤੇ ਜਿਲ੍ਹੇ ਦੇ ਸਮੂਹ ਐਸ.ਡੀ.ਐਮ਼ ਆਪੋ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਕਾਲਜ ਅਤੇ ਹੋਸਟਲਾਂ ਵਿੱਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣਗੇ।
ਸ਼ਹਿਰਾਂ ਵਿੱਚ ਪੈਂਦੀਆਂ ਧਰਮਸ਼ਾਲਾਵਾਂ ਲਈ ਕਾਰਜ ਸਾਧਕ ਅਫਸਰਾਂ ਤੇ ਪਿੰਡਾਂ ਵਿੱਚ ਪੈਂਦੀਆਂ ਧਰਮਸ਼ਾਲਾਵਾਂ ਲਈ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਮੁਕੰਮਲ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media