ਗੁਰਦਾਸਪੁਰ, 1 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕਰੋਨਾ ਵਾਇਰਸ ਦੇ 1234
ਸ਼ੱਕੀ ਮਰੀਜ਼ਾਂ ਵਿੱਚੋਂ 807 ਮਰੀਜਾਂ ਦੀ ਰਿਪੋਰਟ ਨੈਗਟਿਵ ਪ੍ਰਾਪਤ ਹੋਈ ਅਤੇ 423 ਮਰੀਜਾਂ ਦੀ ਰਿਪੋਰਟ ਪੈਡਿੰਗ ਹੈ।01 ਮਰੀਜ਼ ਵਾਸੀ ਭੈਣੀ ਪਸਵਾਲ ਦਾ ਦਿਹਾਂਤ ਹੋ ਚੁੱਕਾ ਹੈ, ਜਿਸ ਦੀ ਰਿਪੋਰਟ ਪੋਜ਼ਟਿਵ ਆਈ ਸੀ ਅਤੇ 03 ਪਿੰਡ ਭੱਟੀਆਂ ਦੇ ਵਿਅਕਤੀਆਂ ਦੀ ਰਿਪੋਰਟ ਪੋਜ਼ਟਿਵ ਆਈ ਹੈ, ਜੋ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਆਏ ਸਨ।
ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ ਦੇ ਬਚਾਅ ਲਈ ਜ਼ਿਲੇ ‘ਚ ਲੱਗੇ ਕਰਫਿਊ ਦੌਰਾਨ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਘਰ ਸੁਰੱਖਿਅਤ ਜਗਾ ਹੈ ਅਤੇ ਘਰਾਂ ਵਿਚ ਰਹਿ ਕੇ ਅਸੀ ਕਰੋਨਾ ਵਾਇਰਸ ਵਿਰੁੱਧ ਜੰਗ ਲੜ ਸਕਦੇ ਹਾਂ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media