Monday, July 14, 2025
Breaking News

ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਮੰਡੀਆਂ ਵਿੱਚ ਕੋਈ ਦਿੱਕਤ – ਚੇਅਰਮੈਨ ਪ੍ਰੇਮ ਮਿੱਤਲ

ਕਿਸਾਨਾਂ ਤੇ ਮਜ਼ਦੂਰਾਂ ਨੂੰ ਕੀਤੀ ਮਾਸਕਾਂ ਦੀ ਵੰਡ

ਭੀਖੀ/ਮਾਨਸਾ, 1 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਪ੍ਰੇਮ ਮਿੱਤਲ ਵਲੋਂ ਅੱਜ ਬੁਢਲਾਡਾ, ਬੋਹਾ ਤੇ ਕੁਲਾਣਾ ਦੀ PPNJ0105202013ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ।ਉਨਾਂ ਨੇ ਉਥੇ ਕੋਰੋਨਾ ਵਾਇਰਸ ਦੀ ਬੀਮਾਰੀ ਤੋਂ ਬਚਾਅ ਲਈ ਕਿਸਾਨਾਂ ਤੇ ਮਜ਼ਦੂਰਾਂ ਨੂੰ ਆਪ ਕਰੀਬ 200 ਮਾਸਕ ਵੰਡੇ।ਚੇਅਰਮੈਨ ਮਿੱਤਲ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਫਸਲ ਵਿਕਰੀ ਸਮੇਂ ਕਿਸੇ ਤਰਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਪੰਜਾਬ ੱਵਿੱਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ।ਇਸ ਮੌਕੇ ਮਾਰਕਿਟ ਕਮੇਟੀ ਬੁਢਲਾਡਾ ਦੇ ਸਕੱਤਰ ਮਨਮੋਹਨ ਸਿੰਘ, ਤੀਰਥ ਸਿੰਘ ਸਵੀਟੀ, ਹਲਕਾ ਇੰਚਾਰਜ ਸ਼੍ਰੀਮਤੀ ਰਣਜੀਤ ਕੌਰ ਭੱਟੀ, ਰਾਜ ਭੱਠਲ, ਆੜਤੀਆ ਐਸੋਸੀਏਸ਼ਨ ਤੇ ਮੀਤ ਪ੍ਰਧਾਨ ਰਾਜ ਭੱਠਲ, ਪਨਗਰੇਨ ਮੈਨੇਜਰ ਜਸਵੀਰ ਸਿੰਘ, ਸਰਪੰਚ ਜਗਦੀਸ਼ ਸਿੰਘ ਕੁਲਾਣਾ, ਗੁਰਪ੍ਰੀਤ ਸਿੰਘ, ਰਾਜਿੰਦਰ ਗੁੱਡੂ ਹਾਜ਼ਰ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …