ਧੂਰੀ, 1 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ਦੀਪਕ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਧੂਰੀ ਦੇ ਇੰਚਾਰਜ਼ ਅਤੇ ਪ੍ਰੀਤ ਟਰੈਕਟਰਜ਼ ਐਂਡ ਕੰਬਾਇਨਜ਼
ਗਰੁੱਪ ਦੇ ਐਮ.ਡੀ ਹਰੀ ਸਿੰਘ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲਗਾਏ ਗਏ ਕਰਫਿਊ ਦੌਰਾਨ ਲੋੜਵੰਦ ਲੋਕਾਂ ਦੀ ਮਦਦ ਲਈ ਯਤਨਸ਼ੀਲ ਹਨ।ਉਹਨਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।ਜਿਥੇ ਉਹ ਆਮ ਲੋਕਾਂ ਵਿੱਚ ਵਿਚਰ ਕੇ ਉਹਨਾਂ ਦਾ ਦੁੱਖ-ਸੁੱਖ ਸੁਣਦੇ ਨਜ਼ਰ ਆ ਰਹੇ ਹਨ, ਉੱਥੇ ਹੀ ਉਹ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਵੀ ਸੁਣ ਰਹੇ ਹਨ।
ਉਹਨਾਂ ਵੱਲੋਂ ਕਰੋਨਾ ਵਾਇਰਸ ਤੋਂ ਬਚਾਅ ਲਈ ਪੁਲਿਸ ਪ੍ਰਸ਼ਾਸਨ ਨੂੰ ਪੀ.ਪੀ.ਈ ਕਿੱਟਾਂ ਭੇਂਟ ਕਰਨ ਤੋਂ ਇਲਾਵਾ ਹੁਣ ਤੱਕ ਹਲਕੇ ਦੇ 74 ਪਿੰਡਾਂ ਵਿੱਚ ਪੰਜ ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ। ਹੁਣ ਤੀਜੇ ਗੇੜ ਦੇ ਲਾਕਡਾਊਨ ਵਧਣ ਦੀ ਸੂਚਨਾ ਮਿਲਦਿਆਂ ਹਰੀ ਸਿੰਘ ਨੇ ਸਿਵਲ ਹਸਪਤਾਲ ਧੂਰੀ ਅਤੇ ਨਗਰ ਕੌਂਸਲ ਧੂਰੀ ਵਿਖੇ ਕੰਮ ਕਰਦੇ ਸੈਂਕੜੇ ਸਫਾਈ ਸੇਵਕਾਂ ਦਾ ਮਨੋਬਲ ਉੱਚਾ ਚੁੱਕਣ ਲਈ ਉਹਨਾਂ ਨੂੰ ਫੁੱਲ ਭੇਂਟ ਕਰਨ ਦੇ ਨਾਲ-ਨਾਲ ਘਰੇਲੂ ਜਰੂਰਤਾਂ ਵਾਲਾ ਸਮਾਨ ਤੇ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੀ ਵੰਡੀਆਂ ਗਈਆਂ ਹਨ। ਉਹਨਾਂ ਕਿਹਾ ਕਿ ਲੋੜਵੰਦਾਂ ਦੀ ਮੱਦਦ ਦਾ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media