ਕੇਂਦਰ ਸਰਕਾਰ ਸਿਆਸੀ ਭੇਦਭਾਵ ਤੋਂ ਉਪਰ ਉਠ ਕੇ ਪੰਜਾਬ ਦੀ ਕਰੇ ਆਰਥਿਕ ਮਦਦ – ਧੂਰਾ
ਧੂਰੀ, 1 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਰਕਿਟ ਕਮੇਟੀ ਧੂਰੀ ਦੇ ਵਾਇਸ ਚੇਅਰਮੈਨ ਅਤੇ ਕਾਂਗਰਸੀ ਆਗੂ ਗੁਰਪਿਆਰ ਧੂਰਾ ਵੱਲੋਂ ਆਪਣੇ ਸਾਥੀਆਂ ਸਮੇਤ ਪਿੰਡ ਧੂਰਾ ਵਿਖੇ ਘਰਾਂ ਦੀਆਂ ਛੱਤਾਂ ‘ਤੇ ਝੰਡੇ ਲਹਿਰਾ ਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਪੱਖ-ਪਾਤ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।ਧੂਰਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੇਂਦਰ ਸਰਕਾਰ ਪੰਜਾਬ ਨਾਲ ਪੱਖ-ਪਾਤ ਕਰ ਰਹੀ ਹੈ ਜਿਸ ਦੇ ਵਿਰੋਧ ਵਿੱਚ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਇਸ ਬਿਪਤਾ ਦੀ ਘੜੀ ਵਿੱਚ ਕੇਂਦਰ ਸਰਕਾਰ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਦੀ ਆਰਥਿਕ ਮਦਦ ਕਰਨੀ ਚਾਹੀਦੀ ਹੈ।ਉਹਨਾਂ ਵੱਲੋਂ ਮਈ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ ਗਈ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …