Friday, October 9, 2026

ਬਿਨਾਂ ਕਿਸੇ ਕੰਮ ਬਜ਼ਾਰਾਂ ਵਿੱਚ ਘੁੰਮ ਰਹੇ ਵਾਹਣ ਚਾਲਕਾਂ ਦੇ ਕੱਟੇ ਚਲਾਨ

ਧੂਰੀ, 2 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਕੋਰੋਨਾ ਮਹਾਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫਿਊ ਦੌਰਾਨ ਬਿਨਾਂ PPNJ0205202001

ਕਿਸੇ ਕੰਮ ਬਜ਼ਾਰਾਂ ਵਿੱਚ ਘੁੰਮ ਰਹੇ ਲੋਕਾਂ ਦੇ ਖਿਲਾਫ ਕਾਰਵਾਈ ਕਰਦਿਆਂ ਥਾਣਾ ਮੁਖੀ ਆਦਿਤਿਆ ਆਈ.ਪੀ.ਐਸ ਵਲੋਂ ਵਾਹਣਾਂ ਦੇ ਚਲਾਣ ਕੀਤੇ ਗਏ।ਆਈ.ਪੀ.ਐਸ ਅਦਿਤਿਆ ਨੇ ਦੱਸਿਆ ਕਿ ਅੱਜ ਦੋ ਮੋਟਰ ਸਾਈਕਲ ਬਾਊਂਡ ਕੀਤੇ ਗਏ ਹਨ, ਜਦਕਿ 18 ਮੋਟਰਸਾਈਕਲ਼ਾਂ ਦੇ ਚਲਾਨ ਕੀਤੇ ਗਏ ਹਨ।ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਿਆਨਕ ਬਿਮਾਰੀ ਦੇ ਪ੍ਰਕੋਪ ਤੋਂ ਬਚਣ ਲਈ ਘਰਾਂ ਵਿੱਚ ਹੀ ਰਹਿਣ ਅਤੇ ਸੋਸ਼ਲ ਡਿਸਟੈਂਸ ਦਾ ਪਾਲਣ ਕਰਦਿਆਂ ਪ੍ਰਸਾਸ਼ਨ ਤੇ ਪੁਲਿਸ ਨੂੰ ਸਹਿਯੋਗ ਦੇਣ।ਉਨਾਂ ਦੇ ਨਾਲ ਐਸ.ਐਚ.ਓ ਦਰਸ਼ਨ ਸਿੰਘ ਅਤੇ ਟਰੈਫਿਕ ਪੁਲਿਸ ਇੰਚਾਰਜ਼ ਅਸ਼ੋਕ ਕੁਮਾਰ ਵੀ ਮੌਜੂਦ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …