Sunday, July 27, 2025
Breaking News

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਕੌਮਾਂਤਰੀ ਮਜਦੂਰ ਦਿਵਸ ਮਨਾਇਆ ਗਿਆ

ਸੰਗਰੂਰ, 2 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਕੌਮਾਂਤਰੀ ਮਜ਼ਦੂਰ ਦਿਵਸ ਲੌਂਗੋਵਾਲ ਵਿਖੇ ਸ਼ਹੀਦਾਂ ਦਾ ਝੰਡਾ PPNJ0205202005ਲਹਿਰਾ ਕੇ ਮਨਾਇਆ ਗਿਆ।ਰੈਲੀ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਲਖਵੀਰ ਲੌਂਗੋਵਾਲ ਨੇ ਕਿਹਾ ਕਿ ਅੱਜ ਮਜ਼ਦੂਰ ਕਰੋਨਾ ਦੇ ਨਾਲ ਨਾਲ ਭੁੱਖਮਰੀ ਦੀ ਦੋਹਰੀ ਮਾਰ ਨਾਲ ਲੜ ਰਹੇ ਹਨ।ਉਨ੍ਹਾਂ ਕਿਹਾ ਕੀ ਲਾਕਡਾਊਨ ਨੂੰ ਲੱਗੇ ਨੂੰ ਇੱਕ ਮਹੀਨੇ ਤੋਂ ਉਪਰ ਹੋ ਚੁੱਕਾ ਹੈ ਪ੍ਰਸਾਸ਼ਨ ਵਲੋਂ ਇਹੀ ਪ੍ਰਚਾਰਿਆ ਜਾ ਰਿਹਾ ਹੈ ਕੀ ਹਰੇਕ ਪਰਿਵਾਰ ਤੱਕ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ ਪਰ ਹਕੀਕਤ ਇਸ ਦੇ ਉਲਟ ਹੈ।ਉਨ੍ਹਾਂ ਕਿਹਾ ਕਿ ਜੇਕਰ ਮਜ਼ਦੂਰ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਮਜ਼ਦੂਰ ਕਰਫਿਊ ਦੀ ਪ੍ਰਵਾਹ ਨਾ ਕਰਦੇ ਹੋਏ ਸੜਕਾਂ ‘ਤੇ ਅਉਣਗੇ।
                ਇਸ ਸਮੇਂ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੁਖਵੀਰ ਸਿੰਘ, ਡਾਕਟਰ ਭੀਮ ਰਾਓ ਅੰਬੇਡਕਰ ਭਵਨ ਕਮੇਟੀ ਦੇ ਪ੍ਰਧਾਨ ਗੁਲਜ਼ਾਰ ਸਿੰਘ, ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਵਲੋਂ ਕੁਲਵੰਤ ਸਿੰਘ, ਜਸਪਾਲ ਸਿੰਘ, ਅਜੈਬ ਸਿੰਘ, ਸੱਤੂ, ਜੱਗਾ ਸਿੰਘ ਆਦਿ ਹਾਜ਼ਰ ਸਨ ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …