Thursday, July 2, 2026

ਰਜਿੰਦਰ ਸਿੰਘ ਮਹਿਤਾ ਵੱਲੋਂ ਲੰਗਰ ਸ੍ਰੀ ਰਾਮਦਾਸ ਜੀ ਲਈ ਮਾਇਆ ਭੇਟ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ PPNJ0205202008

ਜੀ ਲਈ 25 ਹਜ਼ਾਰ ਰੁਪਏ ਭੇਟ ਕੀਤੇ ਗਏ ਹਨ।ਉਨ੍ਹਾਂ ਇਸ ਰਾਸ਼ੀ ਦਾ ਚੈੱਕ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਨੂੰ ਸੌਂਪਿਆ।ਮੌਜੂਦਾ ਕੋਰੋਨਾ ਸੰਕਟ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦਾਂ ਲਈ ਰਾਹਤ ਕਾਰਜ਼ਾਂ ਦੀ ਸ਼ਲਾਘਾ ਕਰਦਿਆਂ ਭਾਈ ਮਹਿਤਾ ਨੇ ਕਿਹਾ ਕਿ ਇਸ ਸਮੇਂ ਮਨੁੱਖੀ ਹਮਦਰਦੀ ਲਈ ਹਰ ਇਕ ਆਪਣੀ ਸਮਰੱਥਾ ਅਨੁਸਾਰ ਹਿੱਸਾ ਪਾਉਣਾ ਚਾਹੀਦਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …