Sunday, December 22, 2024

ਕੋਰੋਨਾ ਵਿਰੁੱਧ ਸੇਵਾ ਨਿਭਾਅ ਰਹੇ ਕਰਮਚਾਰੀਆਂ ਦੀ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਆਰੰਭ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾਵਾਇਰਸ ਮਹਾਂਮਾਰੀ ਵਿਰੁੱਧ ਮੋਹਰਲੀ ਕਤਾਰ ਵਿੱਚ ਕਾਰਜਸ਼ੀਲ ਵੱਖ-ਵੱਖ ਵਿਭਾਗਾਂ ਦੇ PPNJ0205202009

ਕਰਮਚਾਰੀਆਂ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਆਰੰਭ ਕੀਤੇ ਗਏ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ 3 ਮਈ 2020 ਨੂੰ ਪਾਏ ਜਾਣਗੇ।ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਭਾਈ ਸੁਲਤਾਨ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਮੌਜੂਦਾ ਸੰਕਟਮਈ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਮਨੁੱਖਤਾ ਦੇ ਭਲੇ ਲਈ ਕੰਮ ਕਰ ਰਹੇ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ, ਮੀਡੀਆ ਕਰਮੀਆਂ ਅਤੇ ਸਫ਼ਾਈ ਨਾਲ ਸਬੰਧਤ ਮੁਲਾਜ਼ਮਾਂ, ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦੀ ਤੰਦਰੁਸਤੀ ਅਤੇ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਓਟ ਆਸਰਾ ਮਨੁੱਖਤਾ ਲਈ ਧਰਵਾਸ ਹੈ ਅਤੇ ਸਿੱਖ ਧਰਮ ਅੰਦਰ ਅਰਦਾਸ ਦਾ ਵੱਡਾ ਮਹੱਤਵ ਹੈ।ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ, ਸਪਰਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …