ਲੌਂਗੋਵਾਲ, 2 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਹਨਾਂ ਦੀ ਧਰਮ ਸੁਪਤਨੀ ਬੀਬੀ ਅਮਰਪਾਲ ਕੌਰ (60) ਸੇਵਾ ਮੁਕਤ ਅਧਿਆਪਕਾ ਦਾ ਅਚਾਨਕ ਦਿਹਾਂਤ ਹੋ ਗਿਆ।ਬੀਬੀ ਅਮਰਪਾਲ ਕੌਰ ਬੀਬੀ ਇੰਦਰਜੀਤ ਕੌਰ ਮੁਖੀ ਪਿੰਗਲਵਾੜਾ ਅੰਮ੍ਰਿਤਸਰ ਦੀ ਛੋਟੀ ਭੈਣ ਸਨ।ਉਹ ਬਹੁਤ ਧਾਰਮਿਕ ਵਿਚਾਰਾਂ ਦੇ ਸਨ ਅਤੇ ਹਮੇਸ਼ਾਂ ਲੋੜਵੰਦਾਂ ਦੀ ਸਹਾਇਤਾ ਲਈ ਤਤਪਰ ਰਹਿੰਦੇ ਸਨ।ਬੀਬੀ ਜੀ ਦੇ ਚਲਾਣਾ ਕਰ ਜਾਣ ਦੀ ਖ਼ਬਰ ਸੁਣ ਕੇ ਸਾਰੇ ਪਾਸੇ ਸੋਗ ਦੀ ਲਹਿਰ ਹੈ।
ਜਿਕਰਯੋਗ ਹੈ ਕਿ ਆਪ ਦਾ ਇੱਕ ਬੇਟਾ ਅਤੇ ਬੇਟੀ ਹਨ, ਪਰਿਵਾਰਕ ਸੂਤਰਾਂ ਅਨੁਸਾਰ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕੱਲ 3 ਮਈ ਨੂੰ ਲੌਂਗੋਵਾਲ ਵਿਖੇ ਕੀਤਾ ਜਾਵੇਗਾ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …