ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਦਮਦਮੀ ਟਕਸਾਲ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਬੇਵਕਤੀ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਕਿਹਾ ਕਿ ਇਸ ਦੁੱਖ ਦੀ ਘੜੀ ਸਮੁੱਚਾ ਪੰਥ ਲੋਗੋਵਾਲ ਅਤੇ ਉਨਾਂ ਦੇ ਪਰਿਵਾਰ ਨਾਲ ਹੈ।ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਭਾਈ ਅਜੈਬ ਸਿੰਘ ਅਭਿਆਸੀ, ਪ੍ਰੋ: ਸਰਚਾਂਦ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗਿਆਨੀ ਜੀਵਾ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ ਬੁੱਟਰ ਤੇ ਗਿਆਨੀ ਸਾਹਿਬ ਸਿੰਘ ਨੇ ਲੌਂਗੋਵਾਲ ਨਾਲ ਦੁੱਖ ਸਾਂਝਾ ਕੀਤਾ ਹੈ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media