Tuesday, March 24, 2026

ਵੱਖ-ਵੱਖ ਸ਼ਖਸੀਅਤਾਂ ਨੇ ਪ੍ਰਧਾਨ ਲੌਂਗੋਵਾਲ ਨਾਲ ਧਰਮ ਪਤਨੀ ਦੇ ਚਲਾਣੇ ‘ਤੇ ਕੀਤਾ ਦੁੱਖ ਸਾਂਝਾ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਉਨ੍ਹਾਂ ਦੀ ਧਰਮ ਪਤਨੀ Bibi Amarpal Longowalਬੀਬੀ ਅਮਰਪਾਲ ਕੌਰ ਅਕਾਲ ਚਲਾਣਾ ਕਰ ਜਾਣ ’ਤੇ ਗਹਿਰਾ ਸਦਮਾ ਪੁੱਜਾ ਹੈ।ਉਹ 59 ਵਰ੍ਹਿਆਂ ਦੇ ਸਨ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਬੀਬੀ ਅਮਰਪਾਲ ਕੌਰ ਸ਼ਾਮ ਦੇ ਕਰੀਬ 6:00 ਵਜੇ ਅਚਾਨਕ ਸਿਹਤ ਵਿਗੜਨ ਮਗਰੋਂ ਅਕਾਲ ਚਲਾਣਾ ਕਰ ਗਏ।ਬੀਬੀ ਅਮਰਪਾਲ ਕੌਰ ਦੇ ਚਲਾਣੇ ’ਤੇ ਸਿੱਖ ਜਗਤ ਅੰਦਰ ਸੋਗ ਦੀ ਲਹਿਰ ਫੈਲ ਗਈ ਹੈ।
                 ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨਾਲ ਵੱਖ-ਵੱਖ ਆਗੂਆਂ ਨੇ ਹਮਦਰਦੀ ਪ੍ਰਗਟ ਕੀਤੀ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਬਰਾਂ ਤੇ ਮੈਂਬਰ ਸਾਹਿਬਾਨ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ, ਸੁਖਦੇਵ ਸਿੰਘ ਭੂਰਾ ਕੋਹਨਾ, ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਸਾਬਕਾ ਸਕੱਤਰ ਦਿਲਜੀਤ ਸਿੰਘ ਬੇਦੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਆਦਿ ਸ਼ਾਮਲ ਹਨ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …