ਜਲੰਧਰ 9 ਅਕਤੂਬਰ (ਹਰਦੀਪ ਸਿੰਘ ਦਿਓਲ, ਪਵਨਦੀਪ ਸਿੰਘ ਭੰਡਾਲ) – ਬੀ. ਐੱਸ. ਐੱਫ. ਪੰਜਾਬ ਬਾਰਡਰ ਦੇ ਆਈ. ਜੀ. ਅਸ਼ੋਕ ਕੁਮਾਰ ਨੇ ਜਲੰਧਰ ‘ਚ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਜੰਮੂ-ਕਸ਼ਮੀਰ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨ ਵੱਲੋਂ ਕੀਤੀ ਜਾ ਰਹੀ ਗੋਲੀਬਾਰੀ ਨੂੰ ਦੇਖਦੇ ਹੋਏ ਪੰਜਾਬ ਬਾਰਡਰ ‘ਤੇ ਵੀ ਬੀ. ਐੱਸ. ਐੱਫ. ਨੂੰ ਅਲਰਟ ਕਰ ਦਿੱਤਾ ਗਿਆ ਹੈ।ਉਨ੍ਹਾਂ ਨੇ ਦੱਸਿਆ ਕਿ ਉਂਝ ਤਾਂ ਪੰਜਾਬ ਦੇ ਹਰ ਬਾਰਡਰ ‘ਤੇ ਬੀ. ਐੱਸ. ਐੱਫ. 24 ਘੰਟੇ ਸਰਗਰਮ ਹੈ ਪਰ ਗੁਰਦਾਸਪੁਰ ਨਾਲ ਲੱਗਦੀ ਭਾਰਤ-ਪਾਕਿਸਤਾਨ ਸਰਹੱਦ ਜੰਮੂ-ਕਸ਼ਮੀਰ ਨਾਲ ਵੀ ਲੱਗਦੀ ਹੈ, ਉੱਥੇ ਜ਼ਿਆਦਾ ਸਰਗਰਮੀ ਕੀਤੀ ਜਾ ਰਹੀ ਹੈ।ਬੀ. ਐੱਸ. ਐੱਫ. ਦੇ ਆਈ. ਜੀ. ਨੇ ਇਹ ਵੀ ਕਿਹਾ ਕਿ ਭਾਰਤ ਵੱਲੋਂ ਕਦੇ ਵੀ ਜੰਗਬੰਦੀ ਦੀ ਉਲੰਘਣਾ ਨਹੀਂ ਕੀਤੀ ਗਈ ਅਤੇ ਹਰ ਵਾਰ ਪਾਕਿਸਤਾਨ ਹੀ ਉਲੰਘਣਾ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਬੀ. ਐੱਸ. ਐੱਫ. ਹਮੇਸ਼ਾ ਪਾਕਿਸਤਾਨ ਦੀ ਇਸ ਕਾਰਵਾਈ ਦਾ ਦ੍ਰਿੜਤਾ ਨਾਲ ਜਵਾਬ ਦੇਣ ਲਈ ਤਿਆਰ ਰਹਿੰਦੀ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …