ਅਧਿਕਾਰੀਆਂ ਨੇ ਲਿਆ ਇਕਾਂਤਵਾਸ ਕੇਂਦਰਾਂ ਅਤੇ ਲੰਗਰ ਬਾਰੇ ਪ੍ਰਬੰਧਾਂ ਦਾ ਜਾਇਜ਼ਾ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਹਜ਼ੂਰ ਸਾਹਿਬ ਮਹਾਂਰਾਸ਼ਟਰ ਤੋਂ ਵਾਪਸ ਲਿਆਂਦੇ ਗਏ ਸ਼ਰਧਾਲੂਆਂ ਦੇ ਇਕਾਂਤਵਾਸ ਸਮੇਂ ਸੰਗਤ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਦੀ ਖ਼ੁਦ ਦੇਖ-ਰੇਖ ਕਰਨ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ ਅਤੇ ਸਾਰੇ ਐਸ.ਡੀ.ਐਮ ਨੇ ਨੇ ਇਕਾਂਵਤਸਾਂ ਦਾ ਦੌਰਾ ਕੀਤਾ।
ਐਸ.ਡੀ.ਐਮ ਬਾਬਾ ਬਕਾਲਾ ਸਾਹਿਬ ਸ੍ਰੀਮਤੀ ਸੁਮਿਤ ਮੁੱਧ ਨੇ ਆਪਣੇ ਇਲਾਕੇ ਦੇ ਤਿੰਨ ਕੇਂਦਰਾਂ ਦਾ ਦੌਰਾ ਕਰਕੇ ਸ਼ਰਧਾਲੂਆਂ ਦੀ ਰਿਹਾਇਸ਼ ਅਤੇ ਲੰਗਰ ਬਾਰੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਦੁੱਧ, ਫਲ ਤੇ ਲੱਸੀ ਵੀ ਵੰਡੀ।ਦੱਸਣਯੋਗ ਹੈ ਕਿ ਬੀਤੀ ਸ਼ਾਮ ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ ਅਗਰਵਾਲ ਅਤੇ ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ ਨੇ ਛੇਹਰਟਾ ਕੇਂਦਰ ਦਾ ਦੌਰਾ ਕਰਕੇ ਉਥੇ ਸੰਗਤ ਨੂੰ ਫਲ ਅਤੇ ਸੈਨੀਟਾਈਜ਼ਰ ਦਿੱਤੇ ਸਨ।
ਡਿਪਟੀ ਕਮਿਸ਼ਨਰ ਨੇ ਸਾਰੇ ਕੇਂਦਰਾਂ ਦੀ ਰਿਪੋਰਟ ਲੈਣ ਮਗਰੋਂ ਦੱਸਿਆ ਕਿ ਮਹਾਰਾਸ਼ਟਰ ਤੋਂ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਸ਼ਰਧਾਲੂ ਚੜ੍ਹਦੀਕਲਾ ਵਿੱਚ ਹਨ ਅਤੇ ਸਾਰੇ ਹੀ ਅਗਲੇ 10-12 ਦਿਨਾਂ ਵਿਚ ਆਪਣੇ ਘਰਾਂ ਨੂੰ ਪਰਤ ਜਾਣਗੇ। ।
ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਡਾਕਟਰਾਂ ਦੀ ਟੀਮ ਸਾਰੇ ਸ਼ਰਧਾਲੂਆਂ ਦੀ ਸਿਹਤ ਦਾ ਨਿਰੀਖਣ ਰੋਜ਼ਾਨਾ ਕਰ ਰਹੀ ਹੈ।