Tuesday, November 24, 2026

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਆਨਲਾਈਨ ਕੌਂਸਲਿੰਗ ਦੀ ਸ਼ੁਰੂਆਤ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ Rozgar Karobar Missionਜ਼ਿਲ੍ਹੇ ਦੇ ਪ੍ਰਾਰਥੀਆਂ ਨੂੰ ਆਨਲਾਈਨ ਕੌਂਸਲਿੰਗ ਦੀ ਸੁਵਿਧਾ ਦੀ ਪੇਸ਼ਕਸ਼ ਕੀਤੀ ਗਈ ਹੈ ਤਾਂ ਜੋ ਉਹ ਸੂਬੇ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਾਅਦ ਹਾਲਾਤ ਆਮ ਵਾਂਗ ਹੋਣ ’ਤੇ ਅਗਲੇਰੀ ਪੜ੍ਹਾਈ ਅਤੇ ਮੁਕਾਬਲੇ ਦੇ ਇਮਤਿਹਾਨਾਂ ਨੂੰ ਪਾਸ ਕਰਕੇ ਰੋਜ਼ਗਾਰ ਪ੍ਰਾਪਤ ਕਰ ਸਕਣ।
            ਸ੍ਰੀਮਤੀ ਪਲਵੀ ਚੌਧਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਦੱਸਿਆ ਕਿ ਕਰਫ਼ਿਊ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕਿੱਤਾ ਮਾਹਿਰਾਂ ਵਲੋਂ ਅਗਲੇਰੀ ਪੜ੍ਹਾਈ ਅਤੇ ਮੁਕਾਬਲੇ ਦੀ ਪ੍ਰੀਖਿਆ ਪਾਸ ਕਰਨ ਤੋਂ ਇਲਾਵਾ ਰੋਜ਼ਗਾਰ ਪ੍ਰਾਪਤੀ ਦੇ ਵੱਖ-ਵੱਖ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਕੌਂਸਲਿੰਗ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਹੋਵੇਗਾ।ਕੌਂਸਲਿੰਗ ਦਾ ਲਾਭ ਚਾਹਵਾਨ ਪ੍ਰਾਰਥੀ ਘਰ ਵਿੱਚ ਬੈਠ ਕੇ ਹੀ ਟੈਲੀਫ਼ੋਨ/ਵੀਡੀਓ ਕਾਨਫ਼ਰੰਸਿੰਗ ਰਾਹੀਂ ਲੈ ਸਕਦੇ ਹਨ।
             ਬਿਊਰੋ ਦੇ ਸੀ.ਈ.ਓ ਸਤਿੰਦਰ ਸਿੰਘ ਨੇ ਦੱਸਿਆ ਕਿ ਆਨਲਾਈਨ ਕੌਂਸਲਿੰਗ ਦੇ ਚਾਹਵਾਨ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕੈਰੀਅਰ ਕੌਂਸਲਰ ਭਾਰਤੀ ਸ਼ਰਮਾ ਨਾਲ ਫੋਨ ਨੰਬਰ 98775-67376 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …