ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੀ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਨੇ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ
ਸ਼੍ਰੋਮਣੀ ਕਮੇਟੀ ਦੀ ਧਰਮ ਸੁਪਤਨੀ ਬੀਬੀ ਅਮਰਪਾਲ ਕੌਰ ਦੇ ਅਚਨਚੇਤੀ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ ਹੈ।
ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ, ਪ੍ਰੀਤਮ ਸਿੰਘ ਪੁਰੀ, ਸਤਬੀਰ ਸਿੰਘ ਦੋਵੇਂ ਸਾਬਕਾ ਪ੍ਰਧਾਨ, ਦਿਲਜੀਤ ਸਿੰਘ ਬੇਦੀ ਪ੍ਰੈਸ ਸਕੱਤਰ, ਰਣਜੀਤ ਸਿੰਘ, ਜਗਜੀਤ ਸਿੰਘ ਜੱਗੀ ਦੋਵੇਂ ਵਧੀਕ ਸਕੱਤਰ, ਬਲਬੀਰ ਸਿੰਘ ਸਾਬਕਾ ਮੈਨੇਜਰ ਸ੍ਰੀ ਦਰਬਾਰ ਸਾਹਿਬ, ਪਲਵਿੰਦਰ ਸਿੰਘ ਡੰਡੀ ਆਦਿ ਨੇ ਸਾਂਝੇ ਤੌਰ ‘ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਬੀਬੀ ਅਮਰਪਾਲ ਕੌਰ ਦਾ ਅਚਾਨਕ ਅਕਾਲ ਚਲਾਣਾ ਬੇਹੱਦ ਦੁਖਦਾਈ ਤੇ ਪ੍ਰੀਵਾਰ ਲਈ ਵੱਡਾ ਘਾਟਾ ਹੈ।ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਸਤਿਗੁਰੂ ਦੇ ਦਰ ‘ਤੇ ਜੋਦੜੀ ਕਰਦੀ ਹੈ ਕਿ ਉਹ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ‘ਚ ਸਦੀਵੀ ਥਾਂ ਦੇਣ ਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਹੌਸਲਾ ਤੇ ਧੀਰਜ ਬਖਸ਼ਿਸ਼ ਕਰਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media