ਚੌਕ ਮਹਿਤਾ, 4 ਮਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵੱਲੋਂ ਹਰ ਸਾਲ ਦੀ ਤਰਾਂ ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ
ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ ‘84 ਦੇ ਸਮੂਹ ਸ਼ਹੀਦਾਂ ਸਿੰਘਾਂ ਦੀ ਪਾਵਨ ਯਾਦ ਨੂੰ ਸਮਰਪਿਤ 36ਵਾਂ ਘੱਲੂਘਾਰਾ ਦਿਵਸ 6 ਜੂਨ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ‘ਚ ਇਸ ਸੰਬੰਧੀ ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸ਼੍ਰੀ ਅਖੰਡ ਪਾਠ ਸਾਹਿਬਾਂ ਦੀ ਲੜੀ ਦੀ ਆਰੰਭਤਾ ਕਰਵਾਈ ਗਈ ਹੈ।ਉਨ੍ਹਾਂ ਕਿਹਾ ਕਿ ਸ਼ਹੀਦੀ ਸਮਾਗਮਾਂ ਪ੍ਰਤੀ ਰੂਪ ਰੇਖਾ ਉਲੀਕਣ ਅਤੇ ਸੁਚਾਰੂ ਪ੍ਰਬੰਧ ਲਈ ਸਿੰਘਾਂ ਦੀ ਮੀਟਿੰਗ ਜਲਦ ਬੁਲਾਈ ਜਾਵੇਗੀ ਤੇ ਡਿਊਟੀਆਂ ਲਾਈਆਂ ਜਾਣਗੀਆਂ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media