Tuesday, November 24, 2026

ਕੋਰੋਨਾ ਖਿਲਾਫ਼ ਜ਼ੰਗ ਵਿੱਚ ਪਿੰਡਾਂ ਦੀਆਂ ਔਰਤਾਂ ਵੀ ਪਾ ਰਹੀਆਂ ਹਨ ਅਹਿਮ ਯੋਗਦਾਨ

‘ਆਜੀਵਿਕਾ’ ਮਿਸ਼ਨ ਤਹਿਤ ਸਵੈ-ਸਹਾਈ ਗਰੁੱਪਾਂ ਨੇ ਤਿਆਰ ਕੀਤੇ 15 ਹਜ਼ਾਰ ਮਾਸਕ

ਕਪੂਰਥਲਾ, 4 ਮਈ (ਪੰਜਾਬ ਪੋਸਟ ਬਿਊਰੋ) – ਵਿਸ਼ਵ ਵਿਆਪੀ ਕੋਰੋਨਾ ਖਿਲਾਫ਼ ਜੰਗ ਵਿਚ ਸੂਬੇ ਦੇ ਪਿੰਡਾਂ ਦੀਆਂ ਔਰਤਾਂ ਵੱਲੋਂ ਵੀ ਅਹਿਮ ਯੋਗਦਾਨ ਪਾਇਆ ਜਾ PPNJ0405202012ਰਿਹਾ ਹੈ।ਇਸੇ ਤਹਿਤ ਕਪੂਰਥਲਾ ਜ਼ਿਲ੍ਹੇ ਵਿਚ ‘ਆਜੀਵਿਕਾ’ ਮਿਸ਼ਨ ਤਹਿਤ ਸਵੈ-ਸਹਾਇਤਾ ਗਰੁੱਪਾਂ ਨਾਲ ਸਬੰਧਤ ਔਰਤਾਂ ਵੱਲੋਂ ਸੇਫਟੀ ਮਾਸਕ ਤਿਆਰ ਕੀਤੇ ਜਾ ਰਹੇ ਹਨ।ਇਹ ਮਾਸਕ ਕੋਰੋਨਾ ਖਿਲਾਫ਼ ਲੜਾਈ ਲੜਨ ਵਾਲੇ ਯੋਧੇ, ਜਿਨ੍ਹਾਂ ਵਿਚ ਮੈਡੀਕਲ ਸਟਾਫ, ਵਲੰਟੀਅਰ ਅਤੇ ਸਫ਼ਾਈ ਕਰਮੀ ਸ਼ਾਮਿਲ ਹਨ, ਨੂੰ ਦਿੱਤੇ ਜਾ ਰਹੇ ਹਨ।ਇਸ ਤੋਂ ਇਲਾਵਾ ਪਿੰਡਾਂ ਵਿਚ ਕੰਮ ਕਰਨ ਵਾਲੇ ਮਨਰੇਗਾ ਵਰਕਰਾਂ ਨੂੰ ਵੀ ਕੋਰੋਨਾ ਤੋਂ ਬਚਾਅ ਲਈ ਸੈਨੀਟਾਈਜ਼ਰਾਂ ਦੇ ਨਾਲ-ਨਾਲ ਇਹ ਮਾਸਕ ਦਿੱਤੇ ਜਾ ਰਹੇ ਹਨ।ਜ਼ਿਲ੍ਹੇ ਵਿਚ ਹੁਣ ਤੱਕ ਵੱਖ-ਵੱਖ ਸਵੈ-ਸਹਾਇਤਾ ਗਰੁੱਪਾਂ ਵੱਲੋਂ 15 ਹਜ਼ਾਰ ਤੋਂ ਵੱਧ ਮਾਸਕ ਤਿਆਰ ਕੀਤੇ ਗਏ ਹਨ ਅਤੇ ਭਵਿੱਖ ਵਿਚ ਵੀ ਹੋਰ ਮਾਸਕ ਤਿਆਰ ਕਰਨ ਦੇ ਆਰਡਰ ਮੌਜੂਦ ਹਨ।ਅਜਿਹਾ ਕਰਕੇ ਜਿਥੇ ਪਿੰਡਾਂ ਦੀਆਂ ਇਹ ਔਰਤਾਂ ਕੋਰੋਨਾ ਖਿਲਾਫ਼ ਜੰਗ ਵਿਚ ਸਰਗਰਮ ਹਿੱਸਾ ਪਾ ਰਹੀਆਂ ਹਨ, ਉਥੇ ਹੀ ਮਾਸਕ ਤਿਆਰ ਕਰਕੇ ਆਪਣਾ ਰੁਜ਼ਗਾਰ ਖ਼ੁਦ ਪੈਦਾ ਕਰ ਰਹੀਆਂ ਹਨ।ਜ਼ਿਲ੍ਹੇ ਦੇ ਪਿੰਡ ਬਲੇਰ ਖਨਪੁਰ, ਹੁਸੈਨਪੁਰ ਬੂਲੇ ਅਤੇ ਆਹਲੀ ਖੁਰਦ ਵਿਚ ਚੱਲ ਰਹੇ ਇਨ੍ਹਾਂ ਸੈਟਰਾਂ ਦਾ ਅੱਜ ਪੇਂਡੂ ਵਿਕਾਸ ਤੇ ਪੰਚਾਾਇਤ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਵੱਲੋਂ ਦੌਰਾ ਕੀਤਾ ਗਿਆ।
              ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ਸੰਧੂ, ਬੀ.ਪੀ.ਐਮ ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …