Tuesday, November 24, 2026

ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ ਹੋਈ 13 – ਡੀ.ਸੀ

ਇੱਕ ਵਿਅਕਤੀ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

ਰੂਪਨਗਰ, 4 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ Corona Virusਵਧ ਕੇ 13 ਹੋ ਗਈ ਹੈ।ਇੱਕ ਵਿਅਕਤੀ ਜ਼ੋ ਕਿ ਮੁਕਾਰੀ ਬਲਾਕ ਨੂਰਪੁਰ ਬੇਦੀ ਦਾ ਨਿਵਾਸੀ ਹੈ ਅਤੇ ਇਹ ਵਿਅਕਤੀ ਜ਼ਿਲ੍ਹਾ ਐਸ.ਬੀ.ਐਸ ਨਗਰ ਵਿਖੇ ਸ਼ਰਧਾਲੂਆਂ ਨੂੰ ਸ਼੍ਰੀ ਹਜ਼ੂਰ ਸਾਹਿਬ ਤੋਂ ਵਾਪਿਸ ਲੈ ਕੇ ਆਇਆ ਸੀ। ਜੋ ਕਿ ਐਸ.ਬੀ.ਐਸ ਨਗਰ ਤੋਂ ਰੂਪਨਗਰ ਜ਼ਿਲ੍ਹੇ ਵਿੱਚ ਵਾਪਿਸ ਨਹੀ ਆਇਆ।ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 494 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ।ਇਨ੍ਹਾਂ ਵਿਚੋਂ 418 ਦੀ ਰਿਪੋਰਟ ਨੈਗਟਿਵ, 63 ਦੀ ਰਿਪੋਰਟ ਪੈਂਡਿੰਗ, 13 ਕੇਸ ਐਕਟਿਵ ਕਰੋਨਾ ਪਾਜ਼ਟਿਵ (01 ਡੀ.ਐਮ.ਸੀ ਲੁਧਿਆਣਾ ਵਿਖੇ ਦਾਖਲ ਅਤੇ 01 ਐਸ.ਬੀ.ਐਸ ਨਗਰ ਵਿਖੇ) ਅਤੇ 02 ਰਿਕਵਰ ਹੋ ਚੁੱਕੇ ਹਨ ।
                  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 16 ਕੇਸ ਹੋ ਚੁੱਕੇ ਹਨ, ਜ਼ਿਨ੍ਹਾਂ ਵਿੱਚੋਂ 13 ਕੇਸ ਐਕਟਿਵ ਕਰੋਨਾ ਪਾਜ਼ਟਿਵ ਹਨ, 02 ਰਿਕਵਰ ਚੁੱਕੇ ਹਨ ਅਤੇ 01 ਵਿਅਕਤੀ ਜਿਸ ਦੀ ਮੌਤ ਹੋ ਚੁੱਕੀ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਇੰਟਰਸਟੇਂਟ ਨਾਕਿਆਂ ਰਾਹੀ ਜ਼ੋ ਵੀ ਵਿਅਕਤੀ ਦਾਖਲ ਹੋ ਰਿਹਾ ਹੈ ਉਨ੍ਹਾਂ ਨੂੰ ਕੁਆਰਨਟਾਇਨ ਕਰ ਜਿਲ੍ਹੇ ਦੇ ਵਿੱਚ ਬਣਾਏ ਗਏ ਕੁੱਲ 18 ਕੁਆਰਨਟਾਇਨ ਸੈਂਟਰਾਂ ਵਿੱਚ ਰੱਖਿਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 243 ਵਿਅਕਤੀਆਂ ਨੂੰ ਕੁਆਰਨਟਾਇਨ ਸੈਂਟਰਾਂ ਵਿੱਚ ਰੱੱਖਿਆ ਗਿਆ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …