Wednesday, August 12, 2026

ਜਿਲਾ ਪ੍ਰਸ਼ਾਸ਼ਨ ਦੇ ਪੁਖਤਾ ਪ੍ਰਬੰਧਾਂ ਤੋਂ ਖੁਸ਼ ਹਨ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂ-ਡੀ.ਸੀ

ਹੁਸ਼ਿਆਰਪੁਰ, 5 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਮੁਫਤ ਬੱਸਾਂ ਰਾਹੀਂ ਤਖਤ ਸ਼੍ਰੀ ਹਜ਼ੂਰ ਸਾਹਿਬ ਤੋਂ ਲਿਆਂਦੇ ਗਏ ਸ਼ਰਧਾਲੂਆਂ ਨੂੰ ਜ਼ਿਲਿਆਂ Apneet-Riat-300x280ਵਿੱਚ ਜਿਥੇ ਕੁਆਰਨਟੀਨ ਕੀਤਾ ਗਿਆ, ਉਥੇ ਉਨਾਂ ਨੂੰ ਸੁੱਖ ਸੁਵਿਧਾਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਜ਼ਿਲਾ ਹੁਸ਼ਿਆਰਪੁਰ ਦੇ ਸ਼ਰਧਾਲੂਆਂ ਨੂੰ ਰਿਆਤ-ਬਾਹਰਾ ਇੰਸਟੀਚਿਊਟ, ਮੁੜ ਵਸੇਬਾ ਕੇਂਦਰ, ਸੀ.ਐਚ.ਸੀ ਹਾਰਟਾ ਬੱਡਲਾ ਅਤੇ ਸਿਵਲ ਹਸਪਤਾਲ ਦਸੂਹਾ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਿਥੇ ਉਨਾਂ ਨੂੰ ਜ਼ਿਲਾ ਪ੍ਰਸ਼ਾਸ਼ਨ ਵਲੋਂ ਹਰ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ।
             ਸ਼ਰਧਾਲੂ ਬਲਜੀਤ ਸਿੰਘ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਅਮਰਜੀਤ ਸਿੰਘ ਨੇ ਦੱਸਿਆ ਕਿ ਉਨਾਂ ਨੂੰ ਸਮੇਂ ਸਿਰ ਖਾਣਾ, ਚਾਹ, ਕੌਫੀ ਅਤੇ ਬੱਚਿਆਂ ਲਈ ਫਲ, ਦੁੱਧ ਅਤੇ ਬਿਸਕੁੱਟ ਆਦਿ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਲਈ ਉਹ ਜ਼ਿਲਾ ਪ੍ਰਸ਼ਾਸ਼ਨ ਦਾ ਧੰਨਵਾਦ ਪ੍ਰਗਟ ਕਰਦੇ ਹਨ।
ਸਿਵਲ ਹਸਪਤਾਲ ਦਸੂਹਾ ਵਿੱਚ ਇਕਾਂਤਵਾਸ ਤ੍ਰਿਲੋਕ ਸਿੰਘ ਨੇ ਦੱਸਿਆ ਕਿ ਇਥੇ ਇਸ ਤਰੀਕੇ ਨਾਲ ਸੇਵਾ ਹੋ ਰਹੀ ਹੈ ਕਿ ਉਨਾਂ ਨੂੰ ਮਹਿਸੂਸ ਹੀ ਨਹੀਂ ਹੋ ਰਿਹਾ ਕਿ ਉਹ ਹਸਪਤਾਲ ਵਿੱਚ ਹਨ ਜਾਂ ਘਰ।
          ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਹਰ ਸੁਵਿਧਾ ਮੁਹੱਈਆ ਕਰਵਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵਚਨਬੱਧ ਹੈ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …