ਧੂਰੀ, 5 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ। ਦੀਪਕ ਗਰਗ) – ਦੁਨੀਆ ਭਰ ਵਿੱਚ ਫੈਲੀ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਜਿੱਥੇ ਅਨੇਕਾਂ ਸਮਾਜਸੇਵੀ,
ਧਾਰਮਿਕ ਸੰਸਥਾਵਾਂ ਤੇ ਕਈ ਸਮਾਜਸੇਵਕ ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਿਨਾਂ ਸਮਾਜਸੇਵਾ ਵਿੱਚ ਜੁਟੇ ਹੋਏ ਹਨ, ਉਥੇ ਹੀ ਫਰੰਟ ਲਾਈਨ ‘ਤੇ ਲੜ ਰਹੇ ਪੁਲਿਸ ਕਰਮਚਾਰੀ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।ਇਸੇ ਤਰਾਂ ਧੂਰੀ ਵਿਖੇ ਟ੍ਰੈਫਿਕ ਇੰਚਾਰਜ ਅਸ਼ੋਕ ਕੁਮਾਰ ਵੱਲੋਂ ਮਹਾਂਮਾਰੀ ਤੋਂ ਸੁਰੱਖਿਆ ਲਈ ਜਿੱਥੇ ਲੋਕਾਂ ਨੂੰ ਮਾਸਕ ਵੰਡੇ ਗਏ, ਉੱਥੇ ਹੀ ਕਰਫਿਊ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਨਾਉਣ ਲਈ ਸਖਤੀ ਦਿਖਾਉਂਦੇ ਹੋਏ ਅਧੂਰੇ ਦਸਤਾਵੇਜ ਵਾਲੇ ਵਾਹਨਾਂ ਦੇ 12 ਚਲਾਨ ਵੀ ਕੱਟੇ ਗਏ। ਉਹਨਾਂ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਵੀ ਕੀਤੀ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media