ਲੌਂਗੋਵਾਲ, 4 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਪੂਰੇ ਵਿਸਵ ਦੇ ਨਾਲ-ਨਾਲ ਦੇਸ਼ ਵਿੱਚ ਫੈਲੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਫਰੰਟ ‘ਤੇ
ਸੇਵਾਵਾਂ ਨਿਭਾਅ ਰਹੀ ਪੰਜਾਬ ਪੁਲਿਸ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸਥਾਨਕ ਕੈਮਿਸਟ ਐਸੋਸੀਏਸ਼ਨ ਚੀਮਾਂ ਦੇ ਅਹੁੱਦੇਦਾਰ ਰਾਜਨ ਮਹਿਤਾ ਅਤੇ ਸਮਾਜ ਭਲਾਈ ਸੰਸਥਾ ਸ਼ਾਹਪੁਰ ਕਲਾਂ ਵਲੋਂ ਸੌਣੀ ਖਾਨ, ਸਮਾਜ ਸੇਵੀ ਬਲਵਿੰਦਰ ਸਿੰਘ ਧਾਲੀਵਾਲ ਬੀਰ ਕਲਾਂ, ਸੁਰਿੰਦਰ ਸਿੰਗਲਾ ਪੋਲਟਰੀ ਫਾਰਮ ਵਾਲੇ ਆਦਿ ਨੇ ਪੁਲਿਸ ਥਾਣਾ ਚੀਮਾ ਦੇ ਮੁੱਖ ਅਫਸਰ ਇੰਸਪੈਕਟਰ ਜਸਵੀਰ ਸਿੰਘ ਤੂਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਤੇ ਫੁੱਲਾਂ ਦੀ ਵਰਖਾ ਕੀਤੀ ਤੇ ਐਸ.ਐਚ.ਓ ਇੰਸਪੈਕਟਰ ਜਸਵੀਰ ਸਿੰਘ ਤੂਰ ਦਾ ਸਨਮਾਨ ਕੀਤਾ।
ਥਾਣਾ ਮੁਖੀ ਜਸਵੀਰ ਸਿੰਘ ਤੂਰ ਨੇ ਕਿਹਾ ਕਿ ਇਸ ਬਿਮਾਰੀ ਨੂੰ ਰੋਕਣ ਲਈ ਉਨ੍ਹਾਂ ਨੂੰ ਪਬਲਿਕ ਦੇ ਸਹਿਯੋਗ ਦੀ ਬਹੁਤ ਜਰੂਰਤ ਹੈ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media