Tuesday, November 24, 2026

ਐਸ.ਸੀ ਕਮਿਸ਼ਨ ਮੈਂਬਰ ਪੂਨਮ ਕਾਂਗੜਾ ਨੇ ਮੁੱਖ ਮੰਤਰੀ ਫੰਡ ਲਈ ਦਿੱਤੀ ਤਿੰਨ ਮਹੀਨਿਆਂ ਦੀ ਤਨਖ਼ਾਹ

ਸੰਗਰੂਰ, 5 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੇ ਚੱਲਦਿਆਂ ਬੰਦ ਦੌਰਾਨ ਲਗਾਤਾਰ ਪਿਛਲੇ 40 ਦਿਨਾਂ ਤੋਂ ਲੋੜਵੰਦਾਂ ਨੂੰ ਰਾਸ਼ਨ, Poonam Kangraਦਵਾਈਆਂ ਅਤੇ ਹੋਰ ਵੀ ਹਰ ਤਰ੍ਹਾਂ ਦੀ ਸਹਾਇਤਾ ਲਈ ਸੇਵਾ ‘ਚ ਜੁੱਟੇ ਸ਼੍ਰੀਮਤੀ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਪੰਜਾਬ ਅਤੇ ਮੁੱਖ ਸਰਪ੍ਰਸਤ ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲੋਂ ਆਪਣੀ ਤਿੰਨ ਮਹੀਨਿਆਂ ਦੀ ਤਨਖ਼ਾਹ (1 ਲੱਖ 50 ਹਜ਼ਾਰ ਰੁਪਏ) ਮੁੱਖ ਮੰਤਰੀ ਰਿਲੀਫ ਫੰਡ ਲਈ ਦੇ ਕੇ ਇੱਕ ਹੋਰ ਵੱਡਾ ਉਪਰਾਲਾ ਕੀਤਾ ਗਿਆ ਹੈ।ਸ਼੍ਰੀਮਤੀ ਪੂਨਮ ਕਾਂਗੜਾ ਨੇ ਕਿਹਾ ਕਿ ਅੱਜ ਸਾਡੇ ਦੇਸ਼ ਅੰਦਰ ਵੱਡੇ ਸੰਕਟ ਦੀ ਘੜੀ ਹੈ ਅਜਿਹੇ ਸਮੇਂ ਸਮਾਜ ਨਾਲ ਖੜਨਾ ਅਤੇ ਲੋੜਵੰਦ ਪਰਿਵਾਰ ਦੀ ਮਦਦ ਕਰਨਾ ਸਾਡਾ ਸਭ ਦਾ ਇਖਲਾਕੀ ਫਰਜ਼ ਬਣਦਾ ਹੈ।ਸ਼੍ਰੀਮਤੀ ਕਾਂਗੜਾ ਨੇ ਸੂਬੇ ਦੇ ਸਮੂਹ ਮੰਤਰੀਆਂ, ਵਿਧਾਇਕਾਂ, ਮੈਂਬਰ ਲੋਕ ਸਭਾ ਤੇ ਰਾਜ ਸਭਾ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੀ 6-6 ਮਹੀਨਿਆਂ ਦੀ ਤਨਖ਼ਾਹ ਮੁੱਖ ਮੰਤਰੀ ਰਿਲੀਫ ਫੰਡ ਵਿੱਚ ਜਮਾਂ ਦਾਨ ਕਰਨ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …