ਆਧੁਨਿਕ ਤਕਨੀਕ ਵਿਦਿਆਰਥੀਆਂ ਲਈ ਵਰਦਾਨ – ਪਿ੍ਰੰ: ਹਰਪ੍ਰੀਤ ਕੌਰ
ਅੰਮ੍ਰਿਤਸਰ, 45 ਮਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਕਰੋਨਾ ਮਹਾਮਾਰੀ ਦੌਰਾਨ ਸਮੂਹ ਭਾਰਤ ’ਚ ਤਾਲਾਬੰਦੀ ਹੋਣ
ਕਾਰਨ ਵਿਦਿਆਰਥੀਆਂ ਨੂੰ ਘਰ ਬੈਠਿਆ ਹੀ ਆਨਲਾਈਨ ਵਿੱਦਿਆ ਪ੍ਰਦਾਨ ਕਰਨ ਲਈ ਆਨਲਾਈਨ ਸਿਸਟਮ ਰਾਹੀਂ ਲੈਕਚਰ ਭੇਜੇ ਜਾ ਰਹੇ ਹਨ।
ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਿਦਿਆਰਥਣਾਂ ਦੀ ਪੜ੍ਹਾਈ ਅਤੇ ਉਨ੍ਹਾਂ ਦੇ ਭਵਿੱਖ ਲਈ ਵੀ ਸੰਜ਼ੀਦਾ ਹੈ, ਜਿਸ ਲਈ ਯੂ ਜੀ.ਸੀ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੈਨੇਜ਼ਮੈਂਟ ਵਲੋਂ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਮੁਤਾਬਕ ਕਾਲਜ ਦੇ ਸਮੂਹ ਅਧਿਆਪਕਾਂ ਵਲੋਂ ਵਿਦਿਆਰਥੀਆਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਿਆ ਹੋਇਆ ਹੈ।
ਨ੍ਹਾਂ ਕਿਹਾ ਕਿ ਪੜ੍ਹਾਈ ਲਈ ਗੂਗਲ ਕਲਾਸਰੂਮ, ਵਟਸ ਅੱਪ, ਯੂ-ਟਿਊਬ ਆਡੀਓ ਰਿਕਾਰਡਿੰਗ, ਈਮੇਲ ਜਿਹੇ ਸਾਧਨਾਂ ਦੀ ਵਰਤੋਂ ਕਰਦੇ ਹੋਏ ਲੋੜੀਂਦੀ ਵਿੱਦਿਅਕ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਗਵਰਨਿੰਗ ਕੌਂਸਲ ਵੱਲੋਂ ਚਲਾਈ ਜਾ ਰਹੀ ਈਗਵਰਨੈਸ ਰਾਹੀਂ ਵੀ ਹਰੇਕ ਅਧਿਆਪਕ ਵੈਬਸਾਈਟ ’ਤੇ ਆਪਣੇ ਲੈਕਚਰ ਅਪਲੋਡ ਕਰਕੇ ਸਮੂਹ ਵਿਦਿਆਰਥੀਆਂ ਦੇ ਨੁਕਸਾਨ ਨੂੰ ਪੂਰਾ ਕਰਨ ਅਤੇ ਅਗਲੇ ਸਮੈਸਟਰ ਦੀ ਪ੍ਰੀਖਿਆ ਦੀ ਤਿਆਰੀ ਕਰਵਾ ਰਹੇ ਹਨ।
ਇਸੇ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ੇ ਜਾਰੀ ਸੰਦੇਸ਼ ’ਚ ਕਿਹਾ ਕਿ ਸੋਸਾਇਟੀ ਅਧੀਨ ਚੱਲ ਰਹੇ ਸਮੂਹ 19 ਕਾਲਜਾਂ ਅਤੇ ਸਕੂਲਾਂ ’ਚ ਆਨਲਾਈਨ ਸਿਸਟਮ ਰਾਹੀਂ ਵਿੱਦਿਆ ਪ੍ਰਦਾਨ ਕਰਨ ਲਈ ਜਰੂਰੀ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media