ਪਠਾਨਕੋਟ, 5 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੁਜਾਨਪੁਰ ਦੇ ਖੇਤਰ ਵਿੱਚ ਸੋਮਵਾਰ ਦੋ ਕਰੋਨਾ ਪਾਜ਼ਟਿਵ ਮਰੀਜ਼ ਹੋਰ ਸਾਹਮਣੇ ਆਏ
ਹਨ ਅਤੇ ਇਸ ਦੇ ਨਾਲ ਹੀ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਮਾਮਲਿਆਂ ਦੀ ਸੰਖਿਆਂ ਫਿਰ 15 ਹੋ ਗਈ ਹੈ।ਜਿਨ੍ਹਾਂ ਦਾ ਇਲਾਜ਼ ਸਿਵਲ ਹਸਪਤਾਲ ਪਠਾਨਕੋਟ ਵਿੱਚ ਬਣਾਏ ਆਈਸੋਲੇਸ਼ਨ ਵਾਰਡ ਵਿੱਚ ਚੱਲ ਰਿਹਾ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਹੁਣ ਤੱਕ ਕਰੋਨਾ ਪਾਜ਼ਟਿਵ ਕੇਸ 24 ਸਨ ਜਿਨ੍ਹਾਂ ਵਿੱਚੋਂ 10 ਲੋਕ ਕਰੋਨਾ ਮੁਕਤ ਹੋ ਗਏ ਹਨ।ਇੱਕ ਕਰੋਨਾ ਪਾਜ਼ਟਿਵ ਮਰੀਜ਼ ਦਾ ਇਲਾਜ ਅੰਮ੍ਰਿਤਸਰ ਵਿਖੇ ਚੱਲ ਰਿਹਾ ਹੈ ਅਤੇ 13 ਲੋਕ ਜੋ ਕਰੋਨਾ ਪਾਜ਼ਟਿਵ ਸਨ ਉਨ੍ਹਾਂ ਦਾ ਇਲਾਜ਼ ਸਿਵਲ ਹਸਪਤਾਲ ਵਿਖੇ ਬਣਾਇਆ ਗਿਆ ਆਈਸੋਲੇਸ਼ਨ ਵਾਰਡ ਵਿੱਚ ਚੱਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਅੱਜ ਦੋ ਨਵੇ ਕਰੋਨਾ ਪਾਜ਼ਟਿਵ ਦੇ ਕੇਸ ਸਾਹਮਣੇ ਆਉਣ ਨਾਲ ਜਿਲ੍ਹਾ ਪਠਾਨਕੋਟ ਵਿੱਚ ਇਸ ਸਮੇਂ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਸੰਖਿਆ 15 ਹੋ ਗਈ ਹੈ, ਜਿਨ੍ਹਾਂ ਦਾ ਇਲਾਜ਼ ਸਿਵਲ ਹਸਪਤਾਲ ਵੱਲੋਂ ਕੀਤਾ ਜਾ ਰਿਹਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਘਰਾਂ ਅੰਦਰ ਰਹੋ ਅਤੇ ਸਿਹਤ ਵਿਭਾਗ ਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਦਿਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰੋ ਤਾਂ ਜੋ ਕਰੋਨਾ ਪਾਜ਼ਟਿਵ ਦੇ ਵਿਸਥਾਰ ‘ਤੇ ਰੋਕ ਲਗਾਈ ਜਾ ਸਕੇ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media