Wednesday, August 12, 2026

ਹਲਕਾ ਪੱਟੀ ਦੀ ਸੰਗਤ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਲਈ ਮਾਇਆ ਤੇ ਕਣਕ ਭੇਟ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਲਕਾ ਪੱਟੀ ਦੀ ਸੰਗਤ ਵੱਲੋਂ PPNJ0505202009

ਵੱਡੀ ਮਾਤਰਾ ਵਿਚ ਕਣਕ ਅਤੇ 50 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ। ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਦੀ ਅਗਵਾਈ ਵਿਚ ਇਕੱਤਰ ਕੀਤੀਆਂ ਰਸਦਾਂ ਤੇ ਮਾਇਆ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ ਸੌਂਪਣ ਸਮੇਂ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਕਿਹਾ ਕਿ ਗੁਰੂ ਘਰ ਦਾ ਲੰਗਰ ਸੰਗਤਾਂ ਦੇ ਸਹਿਯੋਗ ਨਾਲ ਹੀ ਚੱਲਦਾ ਹੈ ਅਤੇ ਦੁਨੀਆਂ ਦੇ ਮਹਾਨ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਲਈ ਰਸਦਾਂ ਭੇਟ ਕਰਨ ਲਈ ਸੰਗਤਾਂ ਵਿਚ ਅਥਾਹ ਸ਼ਰਧਾ ਹੈ। ਉਨ੍ਹਾਂ ਖੁਸ਼ਵਿੰਦਰ ਸਿੰਘ ਭਾਟੀਆ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਤ ਕੀਤਾ।ਇਸ ਮੌਕੇ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ, ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਕਾਰਜ਼ ਸਿੰਘ ਆਦਿ ਮੌਜੂਦ ਸਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …