ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਸੇਵਾ ਡੇਰਾ ਬਾਬਾ ਅਮੀਰ ਸਿੰਘ ਵਲੋਂ 820 ਪੀ.ਪੀ.ਈ ਕਿੱਟਾਂ, ਜੋ ਕਿ ਮੁੜ ਵੀ ਵਰਤੋਂ ਵਿੱਚ ਲਿਆਂਦੀਆਂ ਜਾ ਸਕਦੀਆਂ ਹਨ, ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਦੀ ਹਾਜ਼ਰੀ ਵਿਚ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਸੌਂਪੀਆਂ ਗਈਆਂ।
ਮੰਤਰੀ ਸੋਨੀ ਨੇ ਕਿਹਾ ਕਿ ਸੰਤ ਬਾਬਾ ਅਮੀਰ ਸਿੰਘ ਡੇਰੇ ਵਲੋਂ ਜਿਥੇ ਲੋੜਵੰਦਾਂ ਲਈ ਲੰਗਰ ਪਹੁੰਚਾਇਆ ਜਾ ਰਿਹਾ ਹੈ।ਹੁਣ ਕਰਮਚਾਰੀਆਂ ਦੀ ਸੁਰੱਖਿਆ ਲਈ ਪਰਸਾਸ਼ਨ ਨੂੰ ਪੀ.ਪੀ.ਈ ਕਿੱਟਾਂ ਦਿੱਤੀਆਂ ਗਈਆਂ ਹਨ।ਬਾਬਾ ਮੱਖਣ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਟਾਕਰੇ ਲਈ ਸਭ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।ਇਸ ਮੌਕੇ ਸਿਵਲ ਸਰਜਨ ਜੁਗਲ ਕਿਸ਼ੋਰ ਤੇ ਜਿਲਾ ਮਲੇਰੀਆ ਅਫ਼ਸਰ ਡਾ. ਮਦਨ ਮੋਹਨ ਮੌਜੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …