ਰੂਪਨਗਰ, 6 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ 14
ਹੋ ਗਈ ਹੈ।ਇੱਕ ਨਵਾਂ ਕੇਸ ਵਾਲਾ ਵਿਅਕਤੀ ਡਰਾਇਵਰ ਨਿਵਾਸੀ ਰੂਪਨਗਰ ਸਿਟੀ ਦਾ ਰਹਿਣ ਵਾਲਾ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 594 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ।ਇਨ੍ਹਾਂ ਵਿਚੋਂ 481 ਦੀ ਰਿਪੋਰਟ ਨੈਗਟਿਵ, 100 ਦੀ ਰਿਪੋਰਟ ਪੈਂਡਿੰਗ (04 ਸ਼ਰਧਾਲੂ), 14 ਕੇਸ ਐਕਟਿਵ ਕਰੋਨਾ ਪਾਜ਼ਟਿਵ (01 ਡੀ.ਐਮ.ਸੀ ਲੁਧਿਆਣਾ ਵਿਖੇ ਦਾਖਲ, 01 ਐਸ.ਬੀ.ਐਸ ਨਗਰ ਵਿਖੇ ਅਤੇ 01 ਜੀ.ਐਨ.ਡੀ.ਐਚ ਅੰਮ੍ਰਿਤਸਰ ਵਿਖੇ ਦਾਖਲ) ਅਤੇ 02 ਰਿਕਵਰ ਹੋ ਚੁੱਕੇ ਹਨ ।
ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 17 ਕੇਸ ਹੋ ਚੁੱਕੇ ਹਨ, ਜ਼ਿਨ੍ਹਾਂ ਵਿੱਚੋਂ 14 ਕੇਸ ਐਕਟਿਵ ਕਰੋਨਾ ਪਾਜ਼ਟਿਵ ਹਨ, 02 ਰਿਕਵਰ ਚੁੱਕੇ ਹਨ ਅਤੇ 01 ਵਿਅਕਤੀ ਜਿਸ ਦੀ ਮੌਤ ਹੋ ਚੁੱਕੀ ਹੈ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media