Tuesday, March 17, 2026

ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਵਿਡ-19 ਦੇ 86 ਸੈਂਪਲਾਂ ਦੀ ਰਿਪੋਰਟ ਨੇਗੈਟਿਵ, ਇੱਕ ਪਾਜ਼ਟਿਵ – ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 6 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰ ਤੇ ਕੋਵਿਡ-19 Corona 1ਸਬੰਧੀ ਸੈਂਪਲ ਲਏ ਜਾ ਰਹੇ ਹਨ।ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਜਿਲੇ ਦੇ ਫਲੂ ਕਾਰਨਰਾਂ ਵਿੱਚ ਕੋਵਿਡ ਜਾਂਚ ਲਈ ਲਏ ਸੈਂਪਲਾਂ ਵਿਚੋਂ 86 ਦੀ ਰਿਪੋਰਟ ਨੇਗੈਟਿਵ, ਇੱਕ ਪਾਜ਼ਟਿਵ ਆਈ ਹੈ, ਜਦਕਿ 427 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।
                  ਉਹਨਾਂ ਦੱਸਿਆ ਕਿ ਅੱਜ ਵੀ ਜਿਲ੍ਹੇ ਦੇ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਬਣਾਏ ਫਲ਼ੂ ਕਾਰਨਰਾਂ ਤੋਂ 61 ਸੈਂਪਲ ਕਰੋਨਾ ਜਾਂਚ ਲਈ ਲਏ ਗਏ ਹਨ।ਅੱਜ ਤੱਕ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1159 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ ਵਿਚੋਂ 732 ਕੇਸਾਂ ਦੀ ਰਿਪੋਰਟ ਆਈ ਹੈ।ਜਿਸ ਵਿੱਚੋਂ 66 ਮਰੀਜ਼ ਪਾਜ਼ਟਿਵ ਆਏ ਹਨ, ਬਾਕੀ 427 ਕੇਸਾਂ ਦੀ ਰਿਪੋਰਟ ਬਾਕੀ ਹੈ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …