Tuesday, March 17, 2026

ਨਵਾਂ ਸ਼ਹਿਰ ਤੋਂ 16 ਵਿਅਕਤੀ ਜੰਮੂ-ਕਸ਼ਮੀਰ ਰਵਾਨਾ – ਐਸ.ਡੀ.ਐਮ

ਹੁਣ ਤੱਕ ਜਿਲ੍ਹੇ ’ਚੋਂ 403 ਵਸਨੀਕ ਆਪਣੇ ਪਿੱਤਰੀ ਰਾਜ ਪਰਤੇ

ਨਵਾਂ ਸ਼ਹਿਰ, 7 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਾਹਰਲੇ ਰਾਜਾਂ ਦੇ ਜ਼ਿਲ੍ਹੇ ’ਚ ਮੌਜੂਦ ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ਭੇਜਣ ਦੀ ਪਹਿਲ ਕਦਮੀ Corona fightsਤਹਿਤ 16 ਹੋਰ ਵਿਅਕਤੀਆਂ ਨੂੰ ਜੰਮੂ-ਕਸ਼ਮੀਰ ਲਈ ਰਵਾਨਾ ਕੀਤਾ ਗਿਆ।
                ਐਸ.ਡੀ.ਐਮ ਜਗਦੀਸ਼ ਸਿੰਘ ਜੌਹਲ ਨੇ ਦੱਸਿਆ ਕਿ ਇਹ ਵਿਅਕਤੀ ਰਮਜ਼ਾਨ ਦਾ ਮਹੀਨਾ ਹੋਣ ਕਾਰਨ ਆਪਣੇ ਘਰ ਜਾਣ ਦੇ ਚਾਹਵਾਨ ਸਨ।ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚ ਕਰਨ ’ਤੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਲੋਂ ਉਨ੍ਹਾਂ ਲਈ ਆਪਣੇ ਪਿੱਤਰੀ ਰਾਜ ਜਾਣ ਲਈ ਬੱਸ ਦਾ ਪ੍ਰਬੰਧ ਕਰਵਾਇਆ ਗਿਆ। ਉਨਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ’ਚੋਂ 403 ਵਿਅਕਤੀਆਂ ਨੂੰ ਜੰਮੂ ਕਸ਼ਮੀਰ ਭੇਜਿਆ ਜਾ ਚੁੱਕਾ ਹੈ, ਜਿਨ੍ਹਾਂ ’ਚੋਂ 88 ਬੰਗਾ ਤੋਂ ਅਤੇ 106 ਬਲਾਚੌਰ ਤੋਂ ਸ਼ਾਮਿਲ ਹਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …