ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਇਰੈਕਟਰ ਜਨਰਲ ਪੰਜਾਬ ਯੁਵਕ ਸਿਖਲਾਈ ਤੇ ਰੋਜ਼ਗਾਰ ਕੇਂਦਰ (ਸੀ-ਪਾਇਟ) ਕਪਰਥਲਾ ਨੇ
ਦੱਸਿਆ ਹੈ ਕਿ ਕੋਵਿਡ 19 ਦੇ ਚੱਲਦੇ ਫੌਜ ਵੱਲੋਂ ਸਾਲ 2020-21 ਦੀਆਂ ਸਾਰੀਆਂ ਭਰਤੀ ਰੈਲੀਆਂ ਅਣਮਿੱਥੇ ਸਮੇਂ ਲਈ ਅੱਗੇ ਪਾ ਦਿੱਤੀਆਂ ਗਈਆਂ ਹਨ। ਇਸ ਮਗਰੋਂ ਜਦੋਂ ਵੀ ਫੌਜ ਵੱਲੋਂ ਭਰਤੀ ਰੈਲੀਆਂ ਦਾ ਐਲਾਨ ਹੋਇਆ, ਉਸ ਲਈ ਬਹੁਤ ਘੱਟ ਸਮਾਂ ਤਿਆਰੀ ਲਈ ਦਿੱਤਾ ਜਾਣਾ ਹੈ, ਸੋ ਅਸੀਂ ਪੰਜਾਬ ਦੇ ਉਹ ਨੌਜਵਾਨ ਜੋ ਫੌਜ ਵਿਚ ਭਰਤੀ ਹੋਣ ਦੀ ਇੱਛਾ ਰੱਖਦੇ ਹਨ, ਨੂੰ ਆਨਲਾਈਨ ਭਰਤੀ ਸਿਖਲਾਈ ਦੇਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਹੈ।ਉਨਾਂ ਦੱਸਿਆ ਕਿ ਇਹ ਕਲਾਸਾਂ 15 ਮਈ ਤੋਂ ਦੋ ਮਹੀਨੇ ਲਈ ਸ਼ੁਰੂ ਕੀਤੀਆਂ ਜਾਣਗੀਆਂ। ਉਨਾਂ ਕਿਹਾ ਕਿ ਜੋ ਨੌਜਵਾਨ ਭਰਤੀ ਦੇ ਯੋਗ ਹਨ ਅਤੇ ਭਰਤੀ ਹੋਣਾ ਚਾਹੁੰਦੇ ਹਨ ਉਹ ਆਪਣੇ ਨੇੜੇ ਦੇ ਸੀ-ਪਾਇਟ ਕੇਂਦਰ ਵਿਚ ਆਨ ਲਾਇਨ ਤਿਆਰੀ ਲਈ ਰਿਜਸਟਰੇਸ਼ਨ ਕਰਵਾ ਦੇਣ।ਉਨਾਂ ਸਪੱਸ਼ਟ ਕੀਤਾ ਕਿ ਇਸ ਲਈ ਰਣੀਕੇ ਕੈਂਪ ਵਾਸਤੇ ਹਰਜੀਤ ਸਿੰਘ ਨਾਲ ਫੋਨ ਨੰਬਰ 9815479919 ਅਤੇ ਪੱਟੀ ਲਈ ਸੀਤਲ ਕੁਮਾਰ ਨਾਲ ਫੋਨ ਨੰਬਰ 9988271125 ਉਤੇ ਰਾਬਤਾ ਕਰ ਸਕਦੇ ਹਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media