Tuesday, March 17, 2026

ਸਿਹਤ ਵਿਭਾਗ ਕੋਵਿਡ-19 ਦੇ ਟਾਕਰੇ ਲਈ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ-ਸਿੱਧੂ

ਸਿਹਤ ਮੰਤਰੀ ਵੱਲੋਂ ਸਿਆਸੀ ਆਗੂਆਂ, ਪ੍ਰਸ਼ਾਸਨਿਕ ਤੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਬਲਬੀਰ ਸਿੰਘ ਸਿੱਧੂ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਪੰਜਾਬ ਅੰਮ੍ਰਿਤਸਰ ਵਿਖੇ PPNJ0705202004ਕੋਵਿਡ-19 ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੁੱਜੇ, ਇਸ ਮੌਕੇ ਉਨਾਂ ਵੱਲੋਂ ਲੋਕ ਸਭਾ ਮੈਂਬਰ, ਵਿਧਾਇਕ ਸਾਹਿਬਾਨ, ਜਿਲ੍ਹਾ ਅਧਿਕਾਰੀਆਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਮੇਅਰ ਕਰਮਜੀਤ ਸਿੰਘ ਰਿੰਟੂ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਡਾ. ਰਾਜ ਕੁਮਾਰ ਵੇਰਕਾ, ਸੁਨੀਲ ਦੱਤੀ, ਇੰਦਰਬੀਰ ਸਿੰਘ ਬੁਲਾਰੀਆ, ਤਰਸੇਮ ਸਿੰਘ ਡੀ.ਸੀ, ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਮੁੱਖ ਮੰਤਰੀ ਦੇ ਓ.ਐਸ.ਡੀ ਸੰਦੀਪ ਸਿੰਘ ਸੰਧੂ, ਚੇਅਰਮੈਨ ਦਿਨੇਸ਼ ਬੱਸੀ, ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਅਤੇ ਹੋਰ ਮੋਹਤਬਰ ਹਾਜ਼ਰ ਸਨ।
               ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸਿੱਧੂ ਨੇ ਦੱਸਿਆ ਕਿ ਕੋਵਿਡ-19 ਦੀ ਰੋਕਥਾਮ ਸਬੰਧੀ ਸਿਹਤ ਵਿਭਾਗ ਵੱਲੋਂ ਜਿਲੇ ਅੰਦਰ ਮੈਡੀਕਲ ਸਹੂਲਤਾਂ, ਹਸਪਤਾਲਾਂ ਵਿਚ ਮਰੀਜ਼ਾਂ ਲਈ ਲੋੜੀਦੇ ਪ੍ਰਬੰਧਾਂ ਅਤੇ ਪੀੜਤ ਮਰੀਜਾਂ ਦੇ ਇਲਾਜ ਅਤੇ ਸ਼ੱਕੀ ਮਰੀਜਾਂ ਦੀ ਸੈਂਪਲਿੰਗ ਕਰਨ ਸਬੰਧੀ ਕੀਤੇ ਉਪਰਾਲਿਆਂ ਦੀ ਸਮੀਖਿਆ ਕੀਤੀ ਗਈ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿਚ ਲੋਕਾਂ ਦੀ ਸਿਹਤ ਸੰਭਾਲ ਨੂੰ ਲੈ ਕੇ ਕੋਈ ਮੁਸ਼ਕਿਲ ਨਾ ਆਉਣ ਦੇਣ ਲਈ ਦ੍ਰਿੜ ਹੈ ਅਤੇ ਹਸਪਤਾਲਾਂ ਵਿਚ ਜਿਸ ਵੀ ਮੈਡੀਕਲ ਸਹੂਲਤਾਂ ਦੀ ਜਰੂਰਤ ਹੋਵੇਗੀ ਉਹ ਤੁਰੰਤ ਪੂਰੀ ਕੀਤੀ ਜਾਵੇਗੀ। ਉਨਾਂ ਕਿ ਹਸਪਤਾਲਾਂ ਵਿਚ ਲੋੜੀਦੀਆਂ ਦਵਾਈਆਂ, ਪੀ.ਪੀ.ਈ ਕਿੱਟਾਂ, ਐਨ-95 ਮਾਸਕ, ਮਾਸਕ (ਟਿ੍ਰਪਲ ਲੇਅਰ), ਸੈਂਨੀਟਾਈਜ਼ਰ, ਦਸਤਾਨੇ ਆਦਿ ਦੀ ਕੋਈ ਘਾਟ ਨਹੀਂ ਹੈ ਅਤੇ ਮਰੀਜਾਂ ਦੇ ਇਲਾਜ ਤੇ ਸਿਹਤ ਵਿਭਾਗ ਦੇ ਸਟਾਫ ਵਿਚ ਕਿਸੇ ਕਿਸਮ ਦੀ ਕੋਈ ਘਾਟ ਨਾ ਆਉਣ ਨੂੰ ਯਕੀਨੀ ਬਣਾਇਆ ਜਾਵੇਗਾ।ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਸਮੁੱਚੀ ਟੀਮ ਕੋਵਿਡ-19 ਦੀ ਰੋਕਥਾਮ ਲਈ ਸ਼ਲਾਘਾਯੋਗ ਕੰਮ ਕਰ ਰਹੀ ਹੈ।
                 ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਵਿਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਲਈ ਵਿਸ਼ੇਸ ਯਤਨ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਵਲੋਂ ਪਹਿਲੇ ਗੇੜ ਵਿਚ ਪ੍ਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਸੂਬਿਆਂ ‘ਚ ਭੇਜਣ ਲਈ ਭਾਰਤੀ ਰੇਲਵੇ ਦੁਆਰਾ ਤੈਅ ਰੇਲ ਆਵਾਜਾਈ ਦੀ ਲਾਗਤ ਦੇ ਆਪਣੇ ਹਿੱਸੇ ਵਜੋਂ 35 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ ਤੇ ਜਲਦ ਉਨਾਂ ਦੀ ਘਰ ਵਾਪਸੀ ਹੋ ਰਹੀ ਹੈ।ਉਨਾਂ ਕਿਹਾ ਕਿ ਪਰਵਾਸੀ ਮਜ਼ਦੂਰਾਂ ਦਾ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿਚ ਬਹੁਤ ਯੋਗਦਾਨ ਹੈ ਅਤੇ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਉਨਾਂ ਨੂੰ ਬਿਨਾਂ ਮੁਸ਼ਕਿਲ ਦੇ ਉਨਾਂ ਦੇ ਘਰਾਂ ਤਕ ਪੁਹੰਚਾਈਏ, ਜਿਸ ਸਬੰਧੀ ਲੋੜੀਦੇ ਕਦਮ ਪੁੱਟੇ ਗਏ ਹਨ।
              ਇਕ ਸਵਾਲ ਦੇ ਜਵਾਬ ਵਿਚ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਾਹਰਲੇ ਰਾਜਾਂ ਤੋਂ ਆਏ ਸਾਰੇ ਲੋਕਾਂ ਨੂੰ ਬਹੁਤ ਵਧੀਆ ਤਰੀਕੇ ਨਾਲ ਠਹਿਰਾਉਣ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਜਿਨਾਂ ਦੀ ਰਿਪੋਰਟ ਕੋਰੋਨਾ ਪੋਜ਼ਟਿਵ ਆਈ ਹੈ, ਉਨਾਂ ਨੂੰ ਹਸਪਤਾਲਾਂ ਦੇ ਆਈਸ਼ੋਲੇਸ਼ਨ ਵਾਰਡਾਂ ਵਿਚ ਰੱਖਿਆ ਗਿਆ ਤੇ ਸਿਹਤ ਵਿਭਾਗ ਵਲੋਂ ਇਲਾਜ ਕੀਤਾ ਜਾ ਰਿਹਾ ਹੈ, ਜਦਕਿ ਬਾਕੀ ਲੋਕਾਂ ਨੂੰ ਏਕਾਂਤਵਾਸ ਕੇਂਦਰਾਂ ਵਿਚ ਠਹਿਰਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਸਿੱਧੂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਹਸਪਤਾਲਾਂ ਅੰਦਰ ਮਰੀਜ਼ਾਂ ਦੇ ਇਲਾਜ ਵਿਚ ਕਿਸੇ ਕਿਸਮ ਦੀ ਕੋਈ ਘਾਟ ਨਾ ਆਉਣ ਦਿੱਤੀ ਜਾਵੇ।ਉਨਾਂ ਸਿਹਤ ਅਧਿਕਾਰੀਆਂ ਨੂੰ ਕੋਵਿਡ-19 ਤੋਂ ਇਲਾਵਾ ਹਸਪਤਾਲਾਂ ਵਿਚ ਦੂਸਰੀਆਂ ਬਿਮਾਰੀਆਂ ਨਾਲ ਪੀੜਤ ਮਰੀਜਾਂ ਦੀ ਵੀ ਦੇਖਭਾਲ ਵਿਚ ਕੋਈ ਢਿੱਲਮੱਠ ਨਾ ਵਰਤਣ ਲਈ ਕਿਹਾ।
                 ਇਸ ਮੌਕੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਜ਼ਿਲੇ ਅੰਦਰ ਕੋਰੋਨਾ ਵਾਇਰਸ ਬਿਮਾਰੀ ਨਾਲ ਪੀੜਤ ਮਰੀਜਾਂ ਦਾ ਵੱਖ-ਵੱਖ ਹਸਪਤਾਲਾਂ ਦੇ ਆਈਸੋਲੇਸ਼ਨ ਵਾਰਡਾਂ ਵਿਖੇ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨਾਂ ਦੀ ਹਰ ਸੁਖ ਸਹੂਲਤ ਦਾ ਵਿਸ਼ੇਸ ਖਿਆਲ ਰੱਖਿਆ ਜਾ ਰਿਹਾ ਹੈ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …