ਲੌਂਗੋਵਾਲ, 7 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲਾ ਮੈਜਿਸਟਰੇਟ ਘਨਸ਼ਿਆਮ ਥੋਰੀ ਵਲੋਂ ਜ਼ਿਲੇ ਵਿੱਚ ਕੁੱਝ ਥਾਈਂ ਇਕਾਂਤਵਾਸ ਵਿੱਚ ਰਹਿਣ ਲਈ
ਲਾਜ਼ਮੀ ਕਰਾਰ ਦਿੱਤੇ ਗਏ ਵਸਨੀਕਾਂ ਵਲੋਂ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕੀਤੇ ਜਾਣ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿਲਾ ਪੁਲਿਸ ਨੇ 3 ਵਿਅਕਤੀਆਂ ਖਿਲਾਫ਼ ਕੇਸ ਦਰਜ਼ ਕੀਤਾ ਹੈ।ਥੋਰੀ ਨੇ ਕਿਹਾ ਕਿ ਇਸ ਕਿਸਮ ਦੀਆਂ ਹਦਾਇਤਾਂ ਦੀ ਉਲੰਘਣਾ ਬੇਹੱਦ ਗੰਭੀਰ ਮਸਲਾ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਪੁਲਿਸ ਸਟੇਸ਼ਨ ਅਮਰਗੜ ਵਿਖੇ ਹਰਿਆਣਾ ਤੋਂ ਪਰਤੇ ਕੰਬਾਇਨ ਅਪਰੇਟਰ ਗੁਰਪ੍ਰੀਤ ਸਿੰਘ ਵਾਸੀ ਬਨਭੌਰਾ, ਥਾਣਾ ਸਦਰ ਅਹਿਮਦਗੜ ਵਿਖੇ ਹਰਭਜਨ ਸਿੰਘ ਵਾਸੀ ਖਾਨਪੁਰ ਅਤੇ ਅਜੀਮਾਬਾਦ ਸੰਘੀਆਂ ਦੇ ਕੰਬਾਇਨ ਅਪਰੇਟਰ ਹਰਪ੍ਰੀਤ ਸਿੰਘ ਖਿਲਾਫ਼ ਥਾਣਾ ਸਦਰ ਅਹਿਮਦਗੜ ਵਿਖੇ ਕੇਸ ਦਰਜ਼ ਕੀਤਾ ਗਿਆ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media