ਬਠਿੰਡਾ, 7 ਮਈ (ਪੰਜਾਬ ਪੋਸਟ ਬਿਊਰੋ) – ਬੀਤੀ ਰਾਤ 76 ਹੋਰ ਕਰੋਨਾ ਸਬੰਧੀ ਰਿਪੋਟਾਂ ਪ੍ਰਾਪਤ ਹੋਈਆਂ ਹਨ।ਇਹ ਜਾਣਕਾਰੀ ਜਿਲ੍ਹੇ ਦੇ ਡਿਪਟੀ ਕਮਿਸ਼ਨਰ
ਬੀ.ਸ੍ਰੀ ਨਿਵਾਸਨ ਨੇ ਦਿੱਤੀ ਹੈ।ਉਨ੍ਹਾਂ ਨੇ ਦੱਸਿਆ ਕਿ ਇੰਨ੍ਹਾਂ ਵਿਚੋਂ 74 ਦੀ ਰਿਪੋਰਟ ਨੈਗੇਟਿਵ ਅਤੇ 2 ਦੀ ਰਿਪੋਰਟ ਪਾਜਿਟਿਵ ਆਈ ਹੈ।ਇਸ ਨਾਲ ਜਿਲ੍ਹੇ ਵਿਚ ਕਰੋਨਾ ਖਿਲਾਫ ਲੜ ਰਹੇ ਲੋਕਾਂ ਦੀ ਗਿਣਤੀ ਵਧ ਕੇ 39 ਹੋ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੰਨ੍ਹਾਂ ਦੋ ਦੀ ਰਿਪੋਰਟ ਪਾਜਿਟਵ ਆਈ ਹੈ।ਉਨ੍ਹਾਂ ਵਿਚੋਂ ਇੱਕ ਜੈਸਮਲੇਰ ਤੋਂ ਪਰਤਿਆ ਸੀ।ਜਦਕਿ ਦੂਸਰਾ ਪੁਲਿਸ ਮੁਲਾਜ਼ਮ ਹੈ ਜ਼ੋ ਕਿ ਰਾਜਸਥਾਨ ਦੇ ਕੋਟਾ ਵਿੱਚ ਵਿਦਿਆਰਥੀਆਂ ਦੀਆਂ ਬੱਸਾਂ ਲੈਣ ਲਈ ਗਿਆ ਸੀ।ਉਨਾਂ੍ਹ ਨੇ ਸਪੱਸ਼ਟ ਕੀਤਾ ਕਿ ਦੋਨੋਂ ਮਰੀਜ਼ ਪੰਜਾਬ ਵਿੱਚ ਦਾਖਲ ਹੋਣ ਤੋਂ ਹੀ ਇਕਾਂਤਵਾਸ ਵਿੱਚ ਸਨ ਅਤੇ ਇੰਨ੍ਹਾਂ ਦਾ ਕੋਈ ਸਥਾਨਕ ਸੰਪਰਕ ਨਹੀਂ ਹੋਇਆ ਹੈ।ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਜਿੰਨਾਂ ਦੇ ਸੈਂਪਲ ਪਾਜ਼ਟਿਵ ਆਏ ਸਨ, ਉਹ ਸਾਰੇ ਪੰਜਾਬ ‘ਚ ਬਾਹਰ ਤੋਂ ਪਰਤੇ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜਿਲ੍ਹੇ ਵਿਚ 1174 ਲੋਕਾਂ ਦੇ ਨਮੂਨਿਆਂ ਦੀ ਰਿਪੋਰਟ ਨੈਗੇਟਿਗ ਆਈ ਹੈ ਅਤੇ 137 ਦੀ ਰਿਪੋਟ ਉਡੀਕੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਦੂਰੀ ਦਾ ਖਿਆਲ ਰੱਖਣ ਅਤੇ ਭੀੜ ਜਾਂ ਇਕੱਠ ਦਾ ਹਿੱਸਾ ਨਾ ਬਣਨ ਅਤੇ ਹਮੇਸ਼ਾਂ ਮਾਸਕ ਪਾ ਕੇ ਰੱਖਣ ਤੇ ਵਾਰ ਵਾਰ ਹੱਥ ਧੋਂਦੇ ਰਹਿਣ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media