Friday, August 14, 2026

ਜਿਲਾ ਮੈਜਿਸਟਰੇਟ ਨੇ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲ ਕਿਸੇ ਵੀ ਕੰਮ ਲਈ ਖੋਲਣ ‘ਤੇ ਲਗਾਈ ਰੋਕ

ਫਰੀਦਕੋਟ, 8 ਮਈ (ਪੰਜਾਬ ਪੋਸਟ ਬਿਉਰੋ) – ਜਿਲਾ ਮੈਜਿਸਟਰੇਟ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਨੇ ਜ਼ਿਲੇ ਵਿੱਚ 23 ਮਾਰਚ 2020 ਤੋਂ ਕਰੋਨਾ Kumar Saurabh Dcਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਾਰੀ ਕਰਫਿਊ ਦੀ ਲਗਾਤਾਰਤਾ ਦੇ ਵਿਚ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆ ਵਿਭਾਗ, ਚੰਡੀਗੜ ਰਾਹੀਂ ਜਾਰੀ ਹਦਾਇਤਾਂ ਅਨੁਸਾਰ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ 10 ਕਰਮਚਾਰੀਆਂ ਦੇ ਸਟਾਫ ਸਹਿਤ ਬੱਚਿਆਂ ਨੂੰ ਆਨ ਲਾਈਨ ਪੜਾਈ ਕਰਾਉਣ ਦੇ ਮੰਤਵ ਨਾਲ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 09 00 ਵਜੇ ਤੋਂ ਬਾਅਦ ਦੁਪਹਿਰ 01 00 ਵਜੇ ਤੱਕ ਪ੍ਰਾਈਵੇਟ ਸਕੂਲ ਖੋਲਣ ਦੀ ਪ੍ਰਵਾਨਗੀ ਦਿੱਤੀ ਗਈ ਸੀ।
                  ਉਨਾਂ ਕਿਹਾ ਕਿ ਇਸ ਦਫਤਰ ਦੇ ਧਿਆਨ ਵਿੱਚ ਆਇਆ ਹੈ ਕਿ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿੰ) ਪੰਜਾਬ ਮੋਹਾਲੀ 10 04 2020 ਰਾਹੀਂ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 10-05-2020 ਤੱਕ ਗਰਮੀਆਂ ਦੀਆਂ ਛੁੱਟੀਆਂ ਹੋਣ ਕਾਰਨ ਇਸ ਦਫਤਰ ਵੱਲੋਂ ਇਹ ਹੁਕਮ ਵਾਪਿਸ ਲਿਆ ਗਿਆ ਹੈ।ਉਨਾਂ ਕਿਹਾ ਕਿ ਕੋਈ ਵੀ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਕਿਸੇ ਵੀ ਕੰਮ ਲਈ ਖੋਲੇ ਨਹੀਂ ਜਾਣਗੇ।ਉਨਾਂ ਕਿਹਾ ਕਿ 11-05-2020 ਤੋਂ (ਛੱਟੀਆਂ ਖਤਮ ਹੋਣ ਉਪਰੰਤ) ਇਸ ਦਫਤਰ ਵਲੋਂ ਜਾਰੀ ਹੁਕਮ ਫਰੀਦਕੋਟ ਜਿਲੇ ‘ਚ ਲਾਗੂ ਰਹਿਣਗੇ।ਇਹ ਹੁਕਮ ਤੁਰੰਤ ਪ੍ਰਭਾਵੀ ਅਸਰ ਸਹਿਤ ਲਾਗੂ ਹੋਣਗੇ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …