ਤਰਨ ਤਾਰਨ, 8 ਮਈ (ਪੰਜਾਬ ਪੋਸਟ ਬਿਊਰੋ) – ਸ਼ੋਸਲ ਮੀਡੀਆ, ਵਟਸਐਪ ‘ਤੇ ਚੱਲ ਰਹੀ ਇੱਕ ਆਡੀਓ ਰਿਕਾਰਡਿੰਗ, ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਜੋ
ਕੇਸ ਪੋਜ਼ਟਿਵ ਦਿਖਾਏ ਜਾ ਰਹੇ ਹਨ, ਉਨਾਂ ਦਾ ਪ੍ਰਤੀ ਮਰੀਜ਼ 3 ਲੱਖ ਰੁਪਏ ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਨੂੰ ਦਿੱਤਾ ਜਾਣਾ ਹੈ, ਇਹ ਪੋਜ਼ਟਿਵ ਮਰੀਜ਼ ਕੇਵਲ ਬਿੱਲ ਬਣਾਉਣ ਵਾਸਤੇ ਹੀ ਦਰਸਾਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਇਸ ਵਿੱਚ ਕੋਈ ਸੱਚਾਈ ਨਹੀਂ ਹੈ।ਇਸ ਵਾਇਰਲ ਆਡੀਓ ਰਿਕਾਰਡਿੰਗ ਦੀ ਪੜਤਾਲ ਕਰਨ ਲਈ ਐਸ.ਐਸ.ਪੀ ਤਰਨ ਤਾਰਨ ਨੂੰ ਲਿਖਿਆ ਗਿਆ ਹੈ ਤਾਂ ਜੋ ਇਹ ਅਫ਼ਵਾਹ ਫੈਲਾਉਣ ਵਾਲੇ ਵਿਰੁੱਧ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media