ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਵੱਡੀ ਗਿਣਤੀ ‘ਚ ਕਣਕ ਸ੍ਰੀ ਦਰਬਾਰ
ਸਾਹਿਬ ਵਿਖੇ ਪੁੱਜ ਰਹੀ ਹੈ। ਇਸੇ ਤਹਿਤ ਹੀ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਤੋਂ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਪੰਜਾਬ ਦੀ ਅਗਵਾਈ ਵਿਚ ਸੰਗਤਾਂ ਵੱਲੋਂ ਇਕੱਤਰ ਕੀਤੀ 500 ਕੁਇੰਟਲ ਤੋਂ ਵੱਧ ਕਣਕ ਭੇਟਾ ਕੀਤੀ ਗਈ।ਕਣਕ ਲੈ ਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਆਗੂ ਭੁਪਿੰਦਰ ਸਿੰਘ ਸਾਹੂ ਤੇ ਹੋਰਨਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਤੇ ਵਧੀਕ ਮੈਨੇਜਰ ਸੁਖਬੀਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਵੀ ਮੌਜੂਦ ਸਨ।ਭਾਈ ਮਹਿਤਾ ਨੇ ਕਿਹਾ ਕਿ ਗੁਰੂ ਕਾ ਲੰਗਰ ਸੰਗਤਾਂ ਦੇ ਸਹਿਯੋਗ ਨਾਲ ਹੀ ਚਲਦਾ ਹੈ ਅਤੇ ਗੁਰੂ ਘਰ ਲਈ ਰਸਦਾਂ ਭੇਜਣ ਵਾਸਤੇ ਸ਼ਰਧਾਲੂਆਂ ਵਿਚ ਵੱਡਾ ਉਤਸ਼ਾਹ ਹੈ।ਇਸੇ ਦੌਰਾਨ ਅੱਜ ਹਲਕਾ ਭੁਲੱਥ ਅਤੇ ਹੁਸ਼ਿਆਰਪੁਰ ਦੀਆਂ ਸੰਗਤਾਂ ਵੱਲੋਂ ਵੀ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਕਣਕ ਭੇਜੀ ਗਈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media