Saturday, June 27, 2026

ਜਿਲ੍ਹੇ ਵਿੱਚ ਕਣਕ ਦਾ ਨਾੜ ਸਾੜਣ ਵਾਲੇ 13 ਕਿਸਾਨਾਂ ’ਤੇ ਮਾਮਲੇ ਦਰਜ਼- ਡੀ.ਸੀ

ਕਪੂਰਥਲਾ, 8 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਰੋਕਣ ਲਈ ਦਫ਼ਾ 144 ਲਗਾਈ ਗਈ ਹੈ ਅਤੇ ਇਨ੍ਹਾਂ ਹੁਕਮਾਂ ਦੀ Parali Polutionਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਕਣਕ ਦਾ ਨਾੜ ਸਾੜਨ ਵਾਲੇ 13 ਕਿਸਾਨਾਂ ਖਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਰਤਾਰੇ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਅੱਗ ਲਾਉਣ ਵਾਲੇ ਕਿਸਾਨਾਂ ’ਤੇ ਤਿੱਖੀ ਨਜ਼ਰ ਰੱਖ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਵਿਚ 41 ਕੋਆਰਡੀਨੇਟਰ ਅਤੇ 327 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਜ਼ਮੀਨ ਵਿਚ ਮਿਲਾਉਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਵਾਤਾਵਰਨ ਪਲੀਤ ਹੁੰਦਾ ਹੈ ਅਤੇ ਅੱਗ ਨਾਲ ਪੈਦਾ ਧੂੰਆਂ ਸਾਡੇ ਫੇਫੜਿਆਂ ਅਤੇ ਸਾਡੀ ਸਿਹਤ ਨੂੰ ਖ਼ਰਾਬ ਕਰਦਾ ਹੈ ਅਤੇ ਇਹ ਸਾਨੂੰ ਕੋਰੋਨਾ ਦੀ ਬਿਮਾਰੀ ਦਾ ਸ਼ਿਕਾਰ ਵੀ ਬਣਾ ਸਕਦਾ ਹੈ।
              ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਨਾਜ਼ਰ ਸਿੰਘ ਨੇ ਦੱਸਿਆ ਕਿ ਕਣਕ ਦਾ ਨਾੜ ਸਾੜਨ ਵਾਲਿਆਂ ਖਿਲਾਫ਼ ਐਨ. ਜੀ. ਟੀ ਕੋਰਟ ਦੇ ਹੁਕਮਾਂ ਅਨੁਸਾਰ 2500 ਤੋਂ 15 ਹਜ਼ਾਰ ਰੁਪਏ ਤੱਕ ਦਾ ਜ਼ੁਰਮਾਨਾ ਹੋ ਸਕਦਾ ਹੈ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …