ਧੂਰੀ, 8 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਥਾਣਾ ਸਿਟੀ ਧੂਰੀ ਦੇ ਮੁਖੀ ਆਈ.ਪੀ.ਐਸ ਅਧਿਕਾਰੀ ਆਦਿਤਯ ਨੇ ਕਿਹਾ ਹੈ ਕਿ ਪੰਜਾਬ
ਸਰਕਾਰ ਵੱਲੋਂ ਕਰਫਿਊ ਦੀ ਢਿੱਲ ਦੇ ਸਮੇਂ ਵਿੱਚ ਇਸ ਲਈ ਵਾਧਾ ਕੀਤਾ ਗਿਆ ਹੈ ਕਿ ਬਜ਼ਾਰਾਂ ਵਿੱਚ ਲੋਕਾਂ ਦੀ ਭੀੜ ਘਟ ਸਕੇ।ਪ੍ਰੰਤੂ ਇਸ ਦੇ ਬਾਵਜ਼ੂਦ ਵੀ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਲੋਕਾਂ ਬੈਂਕਾਂ ਵਿੱਚੋਂ ਨਗਦੀ ਕਢਵਾਉਣ ਅਤੇ ਦੁਕਾਨਦਾਰਾਂ ਪਾਸੋਂ ਸਮਾਨ ਖਰੀਦਣ ਸਮੇਂ ਸਮਾਜਿਕ ਦੂਰੀ ਵਰਗੇ ਨਿਯਮਾਂ ਦੀ ਪਾਲਣਾ ਯਕੀਨੀ ਨਹੀਂ ਬਣਾ ਰਹੇ।ਕਈ ਕਈ ਦੁਕਾਨਦਾਰ ਵੀ ਇਸ ਮਾਮਲੇ ਨੂੰ ਲੈ ਕੇ ਗੰਭੀਰ ਨਹੀਂ ਹਨ। ਜਿਸ ਕਰਕੇ ਲੋਕਾਂ ਦੀ ਸੁਰੱਖਿਆ ਅਤੇ ਸਿਹਤ ਸੰਭਾਲ ਨੂੰ ਧਿਆਨ ਵਿੱਚ ਰੱਖਦਿਆਂ ਉਹਨਾਂ ਨੂੰ ਮਜਬੂਰਨ ਸਖਤ ਫੈਸਲੇ ਲੈਣੇ ਪੈਣਗੇ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਅਤੇ ਆਮ ਲੋਕਾਂ ਖਿਲਾਫ ਬਣਦੀ ਕਾਰਵਾਈ ਕਰਨੀ ਪਵੇਗੀ।ਉਹਨਾਂ ਦੱਸਿਆ ਕਿ ਕਰਫਿਊ ਦੌਰਾਨ ਹੁਣ ਤੱਕ 100 ਦੇ ਕਰੀਬ ਲੋਕਾਂ ਦੇ ਚਲਾਨ ਕੱਟੇ ਜਾ ਚੁੱਕੇ ਹਨ, 40 ਦੇ ਕਰੀਬ ਵਾਹਨ ਥਾਣੇ ਬੰਦ ਕੀਤੇ ਜਾ ਚੁੱਕੇ ਹਨ। ਕਰਫਿਊ ਦੀ ਉਲੰਘਣਾ ਦੇ 32 ਮੁਕੱਦਮਿਆਂ ਰਾਹੀਂ 144 ਲੋਕਾਂ ਨੂੰ ਗ੍ਰਿਫਤਾਰ ਕਰਕੇ ਕਾਰਵਾਈ ਕੀਤੀ ਜਾ ਚੁੱਕੀ ਹੈ।ਉਹਨਾਂ ਕਿਹਾ ਕਿ ਸਿਟੀ ਧੂਰੀ ਅਧੀਨ ਪੈਂਦੇ ਏਕਾਂਤਵਾਸ ਕੇਂਦਰ ਨਿਰੰਕਾਰੀ ਭਵਨ ਵਿਖੇ ਸੁਰੱਖਿਆ ਦੇ ਪੂਰੇ ਇੰਤਜ਼ਾਮ ਹਨ ਅਤੇ ਉੱਥੇ ਰਹਿ ਰਹੇ 12 ਦੇ ਵਿਅਕਤੀਆਂ ਦੀ ਸੇਵਾ ਸੰਭਾਲ ਕੀਤੀ ਜਾ ਰਹੀ ਹੈ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media