Sunday, July 26, 2026

ਜਿਲੇ ‘ਚ ਕਰੋਨਾ ਵਾਇਰਸ ਦੇ 1665 ਸ਼ੱਕੀ ਮਰੀਜ਼ਾਂ ਵਿਚੋਂ 1296 ਨੈਗਟਿਵ

ਗੁਰਦਾਸਪੁਰ, 8 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਲੇ ‘ਚ ਕੋਰੋਨਾ ਵਾਇਰਸ ਦੇ 1665 Corona Virusਸ਼ੱਕੀ ਮਰੀਜ਼ਾਂ ਵਿਚੋਂ 1296 ਮਰੀਜਾਂ ਦੀ ਰਿਪੋਰਟ ਨੈਗਟਿਵ, 252 ਦੀ ਪੈਡਿੰਗ ਅਤੇ 117 ਵਿਅਕਤੀਆਂ ਦੀ ਰਿਪੋਰਟ ਪੋਜ਼ਟਿਵ ਆਈ ਹੈ।
                 ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ ਦੇ ਬਚਾਅ ਲਈ ਜ਼ਿਲੇ ਅੰਦਰ ਕਰਫਿਊ ਲਗਾਇਆ ਹੈ ਅਤੇ ਜ਼ਿਲਾ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ-ਨਿਰਦੇਸ਼/ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।ਘਰਾਂ ਤੋਂ ਬਾਹਰ ਜਰੂਰੀ ਕੰਮ ਲਈ ਨਿਕਲਣ ਸਮੇਂ ਮਾਸਕ ਲਾਜ਼ਮੀ ਤੋਰ ਤੋ ਪਹਿਨਣ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਜਰੂਰ ਧੋਣ।ਉਨਾਂ ਕਿਹਾ ਕਿ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਘਰ ਸੁਰੱਖਿਅਤ ਜਗ੍ਹਾ ਹੈ ਅਤੇ ਘਰਾਂ ਵਿੱਚ ਰਹਿ ਕੇ ਅਸੀਂ ਕਰੋਨਾ ਵਾਇਰਸ ਵਿਰੁੱਧ ਜੰਗ ਲੜ ਸਕਦੇ ਹਾਂ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …