ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪੀਤ ਸਿੰਘ) – ਔਰੰਗਾਬਾਦ ਰੇਲ ਹਾਦਸੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਕਮੇਟੀ ਦੇ ਮੁੱਖ
ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਹਾਦਸੇ ਦੌਰਾਨ ਮਾਰੇ ਗਏ ਪ੍ਰਵਾਸੀ ਪਰਿਵਾਰਾਂ ਨਾਲ ਸ਼੍ਰੋਮਣੀ ਕਮੇਟੀ ਨੂੰ ਹਮਦਰਦੀ ਹੈ। ਕੋਰੋਨਾਵਾਇਰਸ ਮਹਾਂਮਹਾਰੀ ਦੌਰਾਨ ਆਪਣੇ ਸੂਬਿਆਂ ਨੂੰ ਜਾ ਰਹੇ ਪ੍ਰਵਾਸੀ ਮਜਦੂਰਾਂ ਨਾਲ ਵਾਪਰੇ ਇਸ ਹਾਦਸੇ ਕਾਰਨ ਉਨ੍ਹਾਂ ਦੇ ਪਰਿਵਾਰਾਂ ’ਤੇ ਦੁਖਾਂ ਦਾ ਪਹਾੜ ਡਿੱਗਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਦੀ ਮਦਦ ਕਰਨੀ ਚਾਹੀਦੀ ਹੈ।ਉਨਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਖਾਪਟਨਮ ਦੇ ਰਸਾਇਣਕ ਕਾਰਖਾਨੇ ‘ਚ ਗੈਸ ਲੀਕ ਹੋਣ ਕਾਰਨ ਵਾਪਰੇ ਹਾਦਸੇ ’ਤੇ ਵੀ ਦੁੱਖ ਪ੍ਰਗਟਾਇਆ ਗਿਆ ਹੈ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media