ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪੀਤ ਸਿੰਘ) – ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਦੀ ਅਗਵਾਈ ਵਿਚ ਹਲਕਾ ਪੱਟੀ ਦੀਆਂ ਸੰਗਤਾਂ ਵੱਲੋਂ
ਵੀ 225 ਕੁਇੰਟਲ ਕਣਕ ਸ੍ਰੀ ਦਰਬਾਰ ਸਾਹਿਬ ਵਿਖੇ ਚੜ੍ਹਾਈ ਗਈ।ਹਲਕਾ ਪੱਟੀ ਵੱਲੋਂ ਇਸ ਕਣਕ ਦੀ ਸੇਵਾ ਸੁਰਜੀਤ ਸਿੰਘ, ਨਿਰਮਲ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਕਰਵਾਈ।ਪੱਟੀ ਤੋਂ ਕਣਕ ਲੈ ਕੇ ਪੁੱਜੀਆਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਵੱਲੋਂ ਸਕੱਤਰ ਮਨਜੀਤ ਸਿੰਘ ਬਾਠ, ਮੈਨੇਜਰ ਮੁਖਤਾਰ ਸਿੰਘ, ਤੇਜਿੰਦਰ ਸਿੰਘ ਪੱਡਾ ਮੀਤ ਸਕੱਤਰ ਅਤੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਨੇ ਸਨਮਾਨਿਤ ਕੀਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media