Wednesday, March 18, 2026

ਸਕੂਲ ਕਮੇਟੀ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਪੀ.ਪੀ.ਈ ਕਿੱਟਾਂ ਭੇਂਟ

ਧੂਰੀ, 9 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਕਿੰਗਜ਼ ਵਿਊ ਇੰਟਰਨੈਸ਼ਨਲ ਸਕੂਲ ਧੂਰਾ-ਧੂਰੀ ਦੇ ਐਮ.ਡੀ ਭਗਵੰਤ ਸਿੰਘ ਸੰਧੂ ਅਤੇ ਪ੍ਰਧਾਨ PPNJ0905202008ਹਰਸ਼ਪ੍ਰੀਤ ਸਿੰਘ ਸੰਧੂ ਵੱਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਪੁਲਿਸ ਵਿਭਾਗ ਨੂੰ ਕਰੀਬ 20 ਪੀ.ਪੀ.ਈ ਕਿੱਟਾਂ ਭੇਂਟ ਕੀਤੀਆਂ ਗਈਆਂ।ਭਗਵੰਤ ਸਿੰਘ ਸੰਧੂ ਨੇ ਇਸ ਸਮੇਂ ਕਿਹਾ ਕਿ ਪੁਲਿਸ ਮੁਲਾਜ਼ਮ ਇਸ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਦਿਨ-ਰਾਤ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ।ਇਸ ਲਈ ਇਹਨਾਂ ਕੋਰੋਨਾ ਯੋਧਿਆਂ ਦੀ ਸੁਰੱਖਿਆ ਲਈ ਉਹਨਾਂ ਵੱਲੋਂ 20 ਪੀ.ਪੀ.ਈ ਕਿੱਟਾਂ ਪੁਲਿਸ ਪ੍ਰਸ਼ਾਸਨ ਨੂੰ ਭੇਟ ਕੀਤੀਆਂ ਹਨ।ਉਹਨਾਂ ਕਿਹਾ ਕਿ ਲੋੜ ਪੈਣ ‘ਤੇ ਸਕੂਲ ਮੈਨੇਜਮੈਂਟ ਵੱਲੋਂ ਪ੍ਰਸ਼ਾਸਨ ਨੂੰ ਹੋਰ ਸਹਿਯੋਗ ਵੀ ਦਿੱਤਾ ਜਾਵੇਗਾ।
             ਥਾਣਾ ਸਿਟੀ ਧੂਰੀ ਦੇ ਮੁਖੀ ਆਦਿਤਯ ਨੇ ਸਕੂਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕ ਕੋਰੋਨਾ ਮਹਾਂਮਾਰੀ ਤੋਂ ਆਪਣੇ ਪਰਿਵਾਰਾਂ ਅਤੇ ਆਂਢ-ਗੁਆਂਢ ਦੀ ਸੁਰੱਖਿਆ ਲਈ ਘਰਾਂ ਦੇ ਅੰਦਰ ਹੀ ਬੈਠਣ ਅਤੇ ਐਮਰਜੈਂਸੀ ਦੌਰਾਨ ਬਾਹਰ ਨਿਕਲਣ ਸਮੇਂ ਮਾਸਕ ਲਗਾਉਣ ਤੋਂ ਇਲਾਵਾ ਸਮਾਜਿਕ ਦੂਰੀ ਬਣਾ ਕੇ ਰੱਖਣ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …