Wednesday, March 18, 2026

ਕੋਵਿਡ 19 ਨੂੰ ਰੋਕਣ ਲਈ ਫਰੰਟ ਲਾਈਨ ‘ਤੇ ਕੰਮ ਕਰ ਰਹੇ ਵਲੰਟੀਅਰ ਕਰੋਨਾ ਦੇ ਯੋਧੇ ਹਨ- ਡੀ.ਸੀ

ਪਠਾਨਕੋਟ, 9 ਮਈ (ਪੰਜਾਬ ਪੋਸਟ ਬਿਊਰੋ) – ਵਿਸ਼ਵ ਰੈਡ ਕਰਾਸ ਦੀ ਸਥਾਪਨਾ ਦਿਵਸ ਮੌਕੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਰੈਡ ਕਰਾਸ ਦੇ Red Cross Dcਸੰਸਥਾਪਕ ਸਰ ਜੀਨ ਹੈਨਰੀ ਦੁਨੰਤ ਨੂੰ ਯਾਦ ਕਰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰੰਘ ਖਹਿਰਾ ਨੇ ਕਿਹਾ ਕਿ ਕੋਵਿਡ 19 ਨੂੰ ਰੋਕਣ ਅਤੇ ਫਰੰਟ ਲਾਈਨ ‘ਤੇ ਕੰਮ ਕਰ ਰਹੇ ਵਲੰਟੀਅਰ ਕਰੋਨਾ ਦੇ ਯੋਧੇ ਹਨ।
                ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਇਨ੍ਹਾਂ ਯੋਧਿਆਂ ਦੀ ਬਦੌਲਤ ਮਾਨਵਤਾ ਦੀ ਰੱਖਿਆ ਕੀਤੀ ਜਾ ਰਹੀ ਹੈ ਅਤੇ ਸਾਡਾ ਸਭ ਦਾ ਫ਼ਰਜ ਬਣਦਾ ਹੈ ਕਿ ਇਨ੍ਹਾਂ ਯੋਧਿਆਂ ਦਾ ਸਨਮਾਨ ਕਰੀਏ। ਉਨ੍ਹਾਂ ਦੱਸਿਆ ਕਿ 8 ਮਈ 1828 ਨੂੰ ਸਵਿਟਜਰਲੈਂਡ ਵਿਖੇ ਰੈਡ ਕਰਾਸ ਦੇ ਸੰਸਥਾਪਕ ਸਰ ਜੀਨ ਹੈਨਰੀ ਦੁਨੰਤ ਦਾ ਜਨਮ ਹੋਇਆ ਸੀ ਅਤੇ ਹਰ ਸਾਲ ਪੂਰੇ ਵਿਸ਼ਵ ਵਿੱਚ 8 ਮਈ ਨੂੰ ਰੈਡ ਕਰਾਸ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਰੈਡ ਕਰਾਸ ਅਧੀਨ ਮਾਨਵਤਾ ਦੀ ਸੇਵਾ ਲਈ ਹਮੇਸ਼ਾਂ ਤਿਆਰ ਰਹੀਏ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …