Monday, July 14, 2025
Breaking News

ਯੂ.ਪੀ ਦੇ ਮਗਹਰ ’ਚ ਤਾਲਾਬੰਦੀ ਕਾਰਨ ਫਸੇ ਟਰੱਕ ਡਰਾਈਵਰਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਲੰਗਰ ਸ਼ੁਰੂ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉਤਰ ਪ੍ਰਦੇਸ਼ ਕੋਰੋਨਾ ਮਹਾਂਮਾਰੀ ਦੌਰਾਨ ਕਰਫਿਊ ਕਾਰਨ ਰੁਕੇ ਟਰੱਕ ਡਰਾਈਵਰਾਂ ਦੀ ਸਹਾਇਤਾ ਲਈ PPNJ0905202010ਸ਼੍ਰੋਮਣੀ ਕਮੇਟੀ ਅੱਗੇ ਆਈ ਹੈ।ਯੂ.ਪੀ ਵਿੱਚ ਭਗਤ ਕਬੀਰ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਮਗਹਰ ਗੋਰਖਪੁਰ ਵਿਖੇ ਠਹਿਰੇ ਪੰਜਾਬੀ ਟਰੱਕ ਡਰਾਈਵਰਾਂ ਲਈ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਅਧੀਨ ਕਾਰਜਸ਼ੀਲ ਸਿੱਖ ਮਿਸ਼ਨ ਹਾਪੁੜ ਵੱਲੋਂ ਮੱਦਦ ਦੀ ਪਹਿਲਕਦਮੀਂ ਕੀਤੀ ਗਈ ਹੈ।ਇਥੇ ਡਰਾਈਵਰਾਂ ਅਤੇ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਸੇਵਾਵਾਂ ਜਾਰੀ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਯੂ.ਪੀ ‘ਚ ਸਿੱਖ ਮਿਸ਼ਨ ਵੱਲੋਂ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜੋ ਲੰਗਰ ਲਈ ਕਾਰਜਸ਼ੀਲ ਹਨ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਮਗਹਰ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਬੀਬੀ ਪਰਮਜੀਤ ਕੌਰ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਚਲਾਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਯੂ.ਪੀ ਸਿੱਖ ਮਿਸ਼ਨ ਦੇ ਇੰਚਾਰਜ਼ ਭਾਈ ਬ੍ਰਿਜ਼ਪਾਲ ਸਿੰਘ ਦੀ ਦੇਖ-ਰੇਖ ’ਚ ਸੇਵਾਦਾਰ ਡਿਊਟੀਆਂ ਨਿਭਾਅ ਰਹੇ ਹਨ।ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਦੇ ਯੂ.ਪੀ ਹਾਪੁੜ ਦੇ ਕਰਮਚਾਰੀਆਂ ਨੂੰ ਪ੍ਰਸ਼ਾਸਨ ਦੀਆਂ ਹਦਾਇਤਾਂ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕਰਦਿਆਂ ਸੇਵਾਵਾਂ ਨਿਭਾਉਣ ਲਈ ਆਖਿਆ ਗਿਆ ਹੈ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …