Saturday, June 27, 2026

ਫਤਹਿਗੜ੍ਹ ਚੂੜੀਆਂ ‘ਚ 13.94 ਕਰੋੜ ਦੀ ਲਾਗਤ ਨਾਲ ਪਾਇਆ ਜਾ ਰਿਹਾ ਸੀਵਰੇਜ

ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ – ਚੇਅਰਮੈਨ ਕਾਹਲੋਂ

PPN10101409
ਬਟਾਲਾ, 10 ਅਕਤੂਬਰ (ਨਰਿੰਦਰ ਬਰਨਾਲ) –    ਪੰਜਾਬ ਸਰਕਾਰ ਵੱਲੋਂ ਫਤਹਿਗੜ੍ਹ ਚੂੜੀਆਂ ਸ਼ਹਿਰ ਦੀ 100 ਫੀਸਦੀ ਅਬਾਦੀ ਨੂੰ ਸੀਵਰੇਜ ਸਹੂਲਤ ਦੇਣ ਲਈ 13.94 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਸੀਵੇਰਜ ਪਾਇਆ ਗਿਆ ਹੈ ਅਤੇ ਸੀਵਰੇਜ ਦੇ ਪਾਣੀ ਨੂੰ ਖੇਤਾਂ ਦੀ ਸਿੰਚਾਈ ਲਈ ਵਰਤੋਂ ‘ਚ ਲਿਆਉਣ ਲਈ ਇਕ ਸੀਵਰੇਜ ਟਰੀਟਮੈਂਟ ਪਲਾਂਟ ਵੀ ਲਗਾਇਆ ਜਾ ਰਿਹਾ ਹੈ।ਫਤਹਿਗੜ੍ਹ ਚੂੜੀਆਂ ਵਿਖੇ ਇਹ ਪ੍ਰਗਟਾਵਾ ਕਰਦਿਆਂ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਨ ਸ. ਰਵੀਕਰਨ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਪੂਰੇ ਹੋਣ ‘ਤੇ ਸ਼ਹਿਰ ਵਾਸੀਆਂ ਦੀ ਸੀਵਰੇਜ ਦੀ ਸਮੱਸਿਆ ਪੱਕੇ ਤੌਰ ‘ਤੇ ਹੱਲ ਹੋ ਜਾਵੇਗੀ ਅਤੇ ਸ਼ਹਿਰ ਦੇ ਹਰ ਘਰ ਨੂੰ ਸੀਵਰੇਜ ਸਪਲਾਈ ਨਾਲ ਜੋੜਿਆ ਜਾਵੇਗਾ।ਉਨ੍ਹਾਂ ਕਿਹਾ ਪੰਜਾਬ ਸਰਕਾਰ ਸ਼ਹਿਰੀ ਵਸੋਂ ਨੂੰ ਸੀਵਰੇਜ ਸਪਲਾਈ, ਪੀਣ ਲਈ ਸਾਫ ਪਾਣੀ ਅਤੇ ਵਧੀਆ ਗਲੀਆਂ, ਸੜਕਾਂ ਸਮੇਤ ਹਰ ਤਰਾਂ ਦੀਆਂ ਬੁਨਿਆਦੀ ਸਹੂਲਤਾਂ ਦੇਣ ਲਈ ਵੱਚਨਬੱਧ ਹੈ।
ਚੇਅਰਮੈਨ ਸ. ਰਵੀਕਰਨ ਸਿੰਘ ਕਾਹਲੋਂ ਨੇ ਦੱਸਿਆ ਕਿ ਫਤਹਿਗੜ੍ਹ ਚੂੜੀਆਂ ਸ਼ਹਿਰ ਵਿੱਚ ਅੰਮ੍ਰਿਤਸਰ ਰੋਡ ਅਤੇ ਡੇਰਾ ਬਾਬਾ ਨਾਨਕ ਰੋਡ ਨੂੰ ਚੌੜਿਆਂ ਅਤੇ ਮਜਬੂਤ ਕਰਨ ਲਈ 60 ਲੱਖ ਰੁਪਏ ਖਰਚੇ ਜਾ ਰਹੇ ਹਨ ਅਤੇ ਇਹ ਦੋਵੇਂ ਸੜਕਾਂ ਵੀ ਛੇਤੀ ਹੀ ਬਣ ਕੇ ਤਿਆਰ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਫਤਹਿਗੜ੍ਹ ਚੂੜੀਆਂ ਸ਼ਹਿਰ ਵਿੱਚ ਵਿਕਾਸ ਪੱਖੋਂ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ‘ਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ।ਸ. ਕਾਹਲੋਂ ਨੇ ਅੱਗੇ ਦੱਸਿਆ ਕਿ ਹਲਕਾ ਫਤਹਿਗੜ੍ਹ ਚੂੜੀਆਂ ਦੇ ਤਿੰਨ ਪਿੰਡਾਂ ਚਿਤੌੜਗੜ੍ਹ, ਡਾਲੇਚੱਕ ਅਤੇ ਸ਼ਮਸ਼ੇਰਪੁਰ ਦੇ ਛਪੱੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਜਿਸ ਤਹਿਤ ਛੱਪੜਾਂ ਨੂੰ ਚੌੜਿਆਂ ਅਤੇ ਡੂੰਘਾ ਕਰਕੇ ਇਨ੍ਹਾਂ ਛੱਪੜਾਂ ਦੇ ਪਾਣੀ ਨੂੰ ਵੀ ਸਿੰਚਾਈ ਲਈ ਵਰਤਿਆ ਜਾਵੇਗਾ।ਉਨ੍ਹਾਂ ਕਿਹਾ ਕਿ ਫਤਹਿਗੜ੍ਹ ਚੂੜੀਆਂ ਹਲਕੇ ਦੇ ਪਿੰਡਾਂ ‘ਚ ਗਲੀਆਂ ਨਾਲੀਆਂ ਸਮੇਤ ਵੱਖ-ਵੱਖ ਵਿਕਾਸ ਕਾਰਜ ਜਾਰੀ ਹਨ ਅਤੇ ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਮੁਰੰਮਤ ਵੀ ਛੇਤੀ ਹੀ ਕਰਾਈ ਜਾ ਰਹੀ ਹੈ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply